ਕਾਲਾਂਵਾਲੀ : ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਨੇੜੇ ਡੇਰਾ ਮੁਖੀ ਮਹਾਰਾਜ ਬਹਾਦਰ ਚੰਦ ਵਕੀਲ (Dera Chief Maharaj Bahadur Chand Vakil) ਦਾ 82 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਦੱਸ ਦੇਈਏ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਡੇਰੇ ਲਿਆਂਦਾ ਗਿਆ ਹੈ।

ਜਾਣਕਾਰੀ ਅਨੁਸਾਰ ਵੀਰਵਾਰ ਦੁਪਹਿਰ ਕਰੀਬ 3.30 ਵਜੇ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਜਗਮਾਲਵਾਲੀ ਡੇਰੇ ਵਿਖੇ ਰੱਖਿਆ ਜਾਵੇਗਾ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਸਵੇਰੇ ਕੀਤਾ ਜਾਵੇਗਾ।

Leave a Reply