ਜਲੰਧਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਡੇਰਾ ਸੱਚਖੰਡ ਬੱਲਾਂ (Dera Sachkhand Ballan) ਵਿਖੇ ਪਹੁੰਚ ਕੇ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਸੂਬਾ ਮੀਤ ਪ੍ਰਧਾਨ ਕੇ.ਡੀ. ਭੰਡਾਰੀ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਵੀ ਹਾਜ਼ਰ ਸਨ।

ਇਸ ਮੌਕੇ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ’ਤੇ ਆ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਅਤੇ ਸ਼ਾਂਤੀ ਮਹਿਸੂਸ ਹੋਈ ਹੈ। ਡੇਰਾ ਸੱਚਖੰਡ ਬੱਲਾਂ ਨੇ ਸਮਾਜ ਸੇਵਾ ਦੀ ਮਿਸਾਲ ਕਾਇਮ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਡੇਰੇ ਵੱਲੋਂ ਕਰੋਨਾ ਦੇ ਦੌਰ ਵਿੱਚ ਵੀ ਮਨੁੱਖਤਾ ਦੀ ਜੋ ਮਿਸਾਲ ਕਾਇਮ ਕੀਤੀ ਗਈ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ। ਇਸ ਦੌਰਾਨ ਸੰਤ ਨਿਰੰਜਨ ਦਾਸ ਜੀ ਨੇ ਨਾਇਬ ਸਿੰਘ ਸੈਣੀ ਨੂੰ ਸਿਰੋਪਾਓ ਵੀ ਭੇਂਟ ਕੀਤਾ।

Leave a Reply