ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਦਰਜ 2 ਕੇਸ ਸੀ.ਬੀ.ਆਈ ਨੂੰ ਦੇਣ ਦੀ ਮੰਗ ਨੂੰ ਲੈ ਕੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ (Gurmeet Ram Rahim Singh) ਨੇ ਪੰਜਾਬ ਅਤੇ ਹਰਿਆਣਾ ‘ਚ ਪਟਿਸ਼ਨ ਦਾਇਰ ਕੀਤੀ ਹੈ। ਦੱਸਿਆ ਜਾਂਦਾ ਹੈ ਕਿ ਤਿੰਨ ਮਾਮਲਿਆਂ ਦੀ ਜਾਂਚ ਤੋਂ ਬਾਅਦ ਸੀ.ਬੀ.ਆਈ. ਪਹਿਲਾਂ ਹੀ ਕਲੋਜ਼ਰ ਰਿਪੋਰਟ ਦਾਇਰ ਕਰ ਚੁੱਕੀ ਹੈ।
ਰਾਮ ਰਹੀਮ ਨੇ ਦਾਅਵਾ ਕੀਤਾ ਹੈ ਕਿ ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਪੰਜਾਬ ਸਰਕਾਰ ਜਾਣਬੁੱਝ ਕੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਫਸਾਉਣਾ ਚਾਹੁੰਦੀ ਹੈ। ਇਸੇ ਲਈ ਦੋਵੇਂ ਕੇਸ ਸੀ.ਬੀ.ਆਈ. ਨੂੰ ਸੌਂਪ ਦਿੱਤੇ ਹਨ। ਪੰਜਾਬ ਸਰਕਾਰ ਨੇ ਦਲੀਲ ਦਿੱਤੀ ਕਿ ਇਸ ਕੇਸ ਵਿੱਚ ਕਿਸੇ ਨੂੰ ਵੀ ਫਸਾਇਆ ਨਹੀਂ ਜਾ ਰਿਹਾ ਅਤੇ ਸਰਕਾਰ ਨਿਰਪੱਖ ਜਾਂਚ ਕਰ ਰਹੀ ਹੈ। ਫਿਰ ਵੀ ਅਦਾਲਤ ਨੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।