ਡੋਡਾ : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਅੱਜ ਅੱਤਵਾਦੀ ਹਮਲੇ (The Terrorist Attack) ਤੋਂ ਬਾਅਦ ਹੋਈ ਗੋਲੀਬਾਰੀ ‘ਚ 4 ਸੁਰੱਖਿਆ ਜਵਾਨ ਸ਼ਹੀਦ ਹੋ ਗਏ ਹਨ। ਬੀਤੇ ਦਿਨ ਡੇਸਾ ਇਲਾਕੇ ‘ਚ ਹਥਿਆਰਬੰਦ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ‘ਚ ਫੌਜ ਦੇ ਇਕ ਜਵਾਨ ਸਮੇਤ 5 ਸੁਰੱਖਿਆ ਅਧਿਕਾਰੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਹ ਆਪਰੇਸ਼ਨ ਆਰਮੀ, ਸੀ.ਆਰ.ਪੀ.ਐਫ. ਅਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਕੀਤਾ ਜਾ ਰਿਹਾ ਹੈ। ਇੱਕ ਜਾਂ ਦੋ ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਹੈ। ਅੱਤਵਾਦੀਆਂ ਨੂੰ ਹਨੇਰੇ ਅਤੇ ਸੰਘਣੇ ਜੰਗਲ ਦਾ ਫਾਇਦਾ ਉਠਾ ਕੇ ਭੱਜਣ ਤੋਂ ਰੋਕਣ ਲਈ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ।

ਹਾਲ ਹੀ ‘ਚ ਕਠੂਆ ਜ਼ਿਲ੍ਹੇ ‘ਚ  ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਦੀਆਂ ਟੀਮਾਂ ਜੰਮੂ ਖੇਤਰ ਦੇ ਵੱਖ-ਵੱਖ ਇਲਾਕਿਆਂ ‘ਚ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ। ਇਸ ਸਬੰਧ ‘ਚ ਡੋਡਾ ਦੇ ਸੰਘਣੇ ਜੰਗਲਾਂ ‘ਚ ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਜਾਰੀ ਹੈ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਨਾਲ ਮੁਕਾਬਲਾ ਸ਼ੁਰੂ ਹੋ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਰਾਈਫਲਜ਼ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਆਪ੍ਰੇਸ਼ਨ ਗਰੁੱਪ ਦੇ ਜਵਾਨਾਂ ਨੇ ਸ਼ਾਮ ਕਰੀਬ 7.45 ਵਜੇ ਦੇਸਾ ਜੰਗਲੀ ਖੇਤਰ ਦੇ ਧਾਰੀ ਗੋਟੇ ਉਰਾਰਬਾਗੀ ‘ਚ  ਸੰਯੁਕਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਅੱਤਵਾਦੀ ਜੰਮੂ ਡਿਵੀਜ਼ਨ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੇ ਹਨ। ਪਿਛਲੇ 35 ਦਿਨਾਂ ਵਿੱਚ ਡੋਡਾ ਇਲਾਕੇ ਵਿੱਚ ਇਹ ਚੌਥਾ ਮੁਕਾਬਲਾ ਹੈ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਡੋਡਾ ਦੇ ਜੰਗਲ ‘ਚ ਅੱਤਵਾਦੀਆਂ ਦੇ ਇਕ ਸਮੂਹ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ‘ਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਦਸਤੇ (SOG) ਅਤੇ ਫੌਜ ਦੇ ਜਵਾਨਾਂ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਅਤੇ ਇਸ ਦੌਰਾਨ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ। ਇਸ ਅਪਰੇਸ਼ਨ ਨੂੰ ਅਪਰੇਸ਼ਨ ਕੋਠੀ ਦਾ ਨਾਮ ਦਿੱਤਾ ਗਿਆ ਹੈ।

Leave a Reply