ਫਾਜ਼ਿਲਕਾ : ਫ਼ਾਜ਼ਿਲਕਾ ਫ਼ਿਰੋਜ਼ਪੁਰ ਹਾਈਵੇਅ ਨੇੜੇ ਫਲਾਈਓਵਰ (Fazilka Ferozepur Highway) ‘ਤੇ ਗੈਸ ਏਜੰਸੀ ਦੇ ਮੁਲਾਜ਼ਮਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰਨ ਅਤੇ ਏਜੰਸੀ ਦੇ 7 ਲੱਖ ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਪਹਿਲਾਂ ਮੁਲਾਜ਼ਮਾਂ ਦੀਆਂ ਅੱਖਾਂ ਵਿੱਚ ਮਿਰਚਾਂ ਪਾਈਆਂ, ਫਿਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ। ਇਸ ਘਟਨਾ ਵਿੱਚ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਘਟਨਾ ਦਾ ਸ਼ਿਕਾਰ ਹੋਏ ਸੁਖਦੀਪ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੇ ਇਕ ਹੋਰ ਦੋਸਤ ਨਾਲ ਨਕਦੀ ਲੈ ਕੇ ਆ ਰਿਹਾ ਸੀ, ਜਦੋਂ ਉਹ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ‘ਤੇ ਫਲਾਈਓਵਰ ਨੇੜੇ ਪਹੁੰਚੇ ਤਾਂ ਹਮਲਾਵਰਾਂ ਨੇ ਉਨ੍ਹਾਂ ਦੀਆਂ ਅੱਖਾਂ ‘ਚ ਮਿਰਚਾਂ ਪਾ ਦਿੱਤੀਆਂ।

ਜਿਸ ਤੋਂ ਬਾਅਦ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਉਨ੍ਹਾਂ ਕੋਲੋਂ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਵੀ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਲੁਟੇਰਿਆਂ ਬਾਰੇ ਕੋਈ ਸੁਰਾਗ ਮਿਲ ਸਕੇ।

Leave a Reply