ਮੁੰਬਈ : ਮੁੰਬਈ ਦੇ ਮੁਲੁੰਡ ਇਲਾਕੇ ‘ਚ ਅੱਜ ਇਕ ਤੇਜ਼ ਰਫਤਾਰ ਔਡੀ ਕਾਰ ਨੇ ਖੜ੍ਹੇ ਦੋ ਆਟੋਰਿਕਸ਼ਿਆਂ (Two Autorickshaws) ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਚਾਰ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ‘ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਅੱਜ ਸਵੇਰੇ ਕਰੀਬ 8 ਵਜੇ ਡੰਪਿੰਗ ਰੋਡ ‘ਤੇ ਵਾਪਰੀ ਅਤੇ ਹਾਦਸੇ ਤੋਂ ਬਾਅਦ ਡਰਾਈਵਰ ਔਡੀ ਕਾਰ ਨੂੰ ਉਥੇ ਹੀ ਛੱਡ ਕੇ ਫਰਾਰ ਹੋ ਗਿਆ।
ਪੁਲਿਸ ਨੇ ਦੱਸਿਆ ਕਿ ਗੱਡੀ ਨੂੰ ਜ਼ਬਤ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ‘ਚ ਦੋ ਆਟੋਰਿਕਸ਼ਾ ਚਾਲਕ ਅਤੇ ਦੋ ਸਵਾਰੀਆਂ ਸ਼ਾਮਲ ਹਨ, ਜਿਨ੍ਹਾਂ ‘ਚੋਂ ਇਕ ਯਾਤਰੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਸਬੰਧਤ ਧਾਰਾਵਾਂ ਤਹਿਤ ਅਣਪਛਾਤੇ ਡਰਾਈਵਰ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਵਰਲੀ ਇਲਾਕੇ ਵਿੱਚ ਇੱਕ ਸਕੂਟਰ ਦੇ ਬੀ.ਐਮ.ਡਬਲਿਊ. ਨਾਲ ਟਕਰਾਉਣ ਤੋਂ ਬਾਅਦ ਵਾਪਰੀ ਅਤੇ ਇੱਕ ਔਰਤ ਦੀ ਮੌਤ ਹੋ ਗਈ।