ਦਹੀਂ ਤੇ ਪਿਆਜ਼ ਖਾਣ ਨਾਲ ਸਿਹਤ ਨੂੰ ਹੁੰਦੇ ਹਨ ਕਈ ਫ਼ਾਇਦੇ
By admin / March 13, 2024 / No Comments / Punjabi News
Health News: ਦਹੀਂ ਅਤੇ ਪਿਆਜ਼ (Curd And Onion) ਦੋਵੇਂ ਹੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਨ੍ਹਾਂ ਦੋਹਾਂ ਦੀ ਤਾਸੀਰ ਠੰਢੀ ਹੁੰਦੀ ਹੈ। ਇਸ ਲਈ ਇਨ੍ਹਾਂ ਦਾ ਇਕੱਠੇ ਸੇਵਨ ਕਰਨ ਨਾਲ ਕੋਈ ਨੁਕਸਾਨ ਨਹੀਂ ਹੁੰਦਾ। ਦਹੀਂ ਵਿੱਚ ਮੌਜੂਦ ਗੁਣ ਸਰੀਰ ਨੂੰ ਠੰਢਾ ਰੱਖਣ ਅਤੇ ਪਾਚਨ ਤੰਤਰ ਨੂੰ ਠੀਕ ਕਰਨ ਵਿੱਚ ਫ਼ਾਇਦੇਮੰਦ ਹੁੰਦੇ ਹਨ।
ਇਸ ਨਾਲ ਹੀ ਪਿਆਜ਼ ਵਿੱਚ ਕਈ ਅਜਿਹੇ ਗੁਣ ਮਿਲ ਜਾਂਦੇ ਹਨ ਜੋ ਸਰੀਰ ਨੂੰ ਇਨਫ਼ੈਕਸ਼ਨ ਆਦਿ ਤੋਂ ਬਚਾਉਣ ਦਾ ਕੰਮ ਕਰਦੇ ਹਨ। ਦਹੀਂ ਅਤੇ ਪਿਆਜ਼ ਖਾਣ ਨਾਲ ਤੁਹਾਡੀਆਂ ਅੰਤੜੀਆਂ ਨੂੰ ਲਾਭ ਮਿਲਦਾ ਹੈ ਅਤੇ ਪੇਟ ਖ਼ਰਾਬ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਦਹੀਂ ਵਿੱਚ ਮੌਜੂਦ ਗੁਣ ਅੰਤੜੀਆਂ ਵਿੱਚ ਲਾਭਕਾਰੀ ਬੈਕਟੀਰੀਆ ਨੂੰ ਵਧਾਉਣ ਦਾ ਕੰਮ ਕਰਦੇ ਹਨ।
ਦਹੀਂ ਅਤੇ ਪਿਆਜ਼ ਖਾਣਾ ਚਮੜੀ ਲਈ ਵੀ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਇਸ ਵਿਚ ਮੌਜੂਦ ਗੁਣ ਤੁਹਾਡੀ ਚਮੜੀ ਨੂੰ ਵਧੀਆ ਬਣਾਉਂਦੇ ਹਨ ਅਤੇ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਵਿੱਚ ਵੀ ਫ਼ਾਇਦੇਮੰਦ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਹਾਡੀ ਚਮੜੀ ਨੂੰ ਇਨਫ਼ੈਕਸ਼ਨ ਤੋਂ ਬਚਾਉਣ ਵਿੱਚ ਵੀ ਫ਼ਾਇਦਾ ਹੁੰਦਾ ਹੈ।
ਦਹੀਂ ਅਤੇ ਪਿਆਜ਼ ਖਾਣ ਨਾਲ ਤੁਹਾਡੇ ਸਰੀਰ ਦੀ ਇਮਿਊਨਿਟੀ ਵਧਾਉਂਦਾ ਹੈ। ਇਨ੍ਹਾਂ ਦੋਹਾਂ ਵਿੱਚ ਮੌਜੂਦ ਗੁਣ ਸਰੀਰ ਦੀ ਇਮਿਊਨਿਟੀ ਵਧਾ ਕੇ ਬੀਮਾਰੀਆਂ ਅਤੇ ਇਨਫ਼ੈਕਸ਼ਨ ਨਾਲ ਲੜਨ ਦੀ ਸਮਰੱਥਾ ਨੂੰ ਵਧਾਉਂਦੇ ਹਨ। ਕਈ ਖੋਜਾਂ ਅਤੇ ਅਧਿਐਨਾਂ ਵਿੱਚ ਵੀ ਇਸ ਗੱਲ ਦੀ ਪੁਸ਼ਟੀ ਹੋਈ ਹੈ। ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਵਿੱਚ ਦਹੀਂ ਅਤੇ ਪਿਆਜ਼ ਦਾ ਸੇਵਨ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਕ ਖੋਜ ਅਨੁਸਾਰ ਜੋ ਲੋਕ ਦਹੀਂ ਦਾ ਸੇਵਨ ਕਰਦੇ ਹਨ ਉਨ੍ਹਾਂ ਵਿਚ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਦੂਜੇ ਲੋਕਾਂ ਦੇ ਮੁਕਾਬਲੇ ਬਹੁਤ ਘੱਟ ਹੁੰਦਾ ਹੈ।
ਦਹੀਂ ਅਤੇ ਪਿਆਜ਼ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਦਹੀਂ ਅਤੇ ਪਿਆਜ਼ ਦੋਹਾਂ ਵਿੱਚ ਕੈਲਸ਼ੀਅਮ ਦੀ ਬਹੁਤ ਮਾਤਰਾ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਹਾਲਾਂਕਿ, ਕਿਸੇ ਵੀ ਭੋਜਨ ਦਾ ਸੇਵਨ ਕਰਨ ਦਾ ਤਰੀਕਾ ਕੁੱਝ ਲੋਕਾਂ ਲਈ ਲਾਭਦਾਇਕ ਅਤੇ ਨੁਕਸਾਨਦੇਹ ਵੀ ਹੋ ਸਕਦਾ ਹੈ।
ਇਸੇ ਤਰ੍ਹਾਂ ਪਿਆਜ਼ ਅਤੇ ਦਹੀਂ ਖਾਣਾ ਵੀ ਕੁੱਝ ਲੋਕਾਂ ਲਈ ਹਾਨੀਕਾਰਕ ਮੰਨਿਆ ਜਾਂਦਾ ਹੈ। ਕਈ ਲੋਕਾਂ ਵਿੱਚ ਦਹੀਂ ਅਤੇ ਪਿਆਜ਼ ਖਾਣ ਨਾਲ ਐਸੀਡਿਟੀ, ਐਗਜ਼ੀਮਾ, ਸੋਰਾਇਸਿਸ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਇਸ ਦਾ ਸੇਵਨ ਕਰਦੇ ਸਮੇਂ ਸਾਵਧਾਨੀਆਂ ਦਾ ਧਿਆਨ ਰੱਖੋ। ਪਿਆਜ਼ ਨੂੰ ਦਹੀਂ ਰਾਇਤਾ ਵਿਚ ਮਿਲਾ ਕੇ ਖਾਣ ਨਾਲ ਫ਼ਾਇਦਾ ਮਿਲਦਾ ਹੈ।