ਫ਼ਿਰੋਜ਼ਪੁਰ : ਫ਼ਿਰੋਜ਼ਪੁਰ (Ferozepur) ‘ਚ ਦਿਨ-ਦਿਹਾੜੇ ਏਜੰਟ ਨੂੰ ਗੋਲੀ ਮਾਰਨ ਦੇ ਮਾਮਲੇ ਸਬੰਧੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਸ ਘਟਨਾ ਦੀ ਸੀ.ਸੀ.ਟੀ.ਵੀ. ਅੱਗੇ ਆ ਗਿਆ ਹੈ। ਇਸ ‘ਚ ਮੋਟਰਸਾਈਕਲ ਸਵਾਰ ਦੋਸ਼ੀ ਏਜੰਟ ਨੂੰ ਸ਼ਰੇਆਮ ਗੋਲੀ ਮਾਰਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।
ਦੱਸ ਦੇਈਏ ਕਿ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਦੋ ਨੌਜ਼ਵਾਨਾਂ ਨੇ ਘਰ ਦੇ ਬਾਹਰ ਮੋਟਰਸਾਈਕਲ ‘ਤੇ ਬੈਠੇ ਏਜੰਟ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਇਹ ਗੋਲੀ ਏਜੰਟ ਦੇ ਕੰਨ ਦੇ ਕੋਲ ਲੱਗੀ। ਫਾਇਰਿੰਗ ਦੀ ਆਵਾਜ਼ ਸੁਣ ਕੇ ਲੋਕ ਮੌਕੇ ‘ਤੇ ਇਕੱਠੇ ਹੋ ਗਏ ਅਤੇ ਏਜੰਟ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਸ ਘਟਨਾ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ।