ਬਟਾਲਾ : ਪੰਜਾਬ ‘ਚ ਪੈ ਰਹੀ ਕੜਾਕੇ ਦੀ ਗਰਮੀ ਕਾਰਨ ਦਿਲ ਦਾ ਦੌਰਾ ਪੈਣ ਕਾਰਨ ਏ.ਐੱਸ.ਆਈ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ (Paramjit Singh) ਪੁੱਤਰ ਸੁੱਚਾ ਸਿੰਘ ਵਾਸੀ ਬਲੌਰਪੁਰ ਛੋਟਾ ਜੋ ਕਿ ਪੰਜਾਬ ਪੁਲਿਸ ਵਿੱਚ ਬਤੌਰ ਏ.ਐਸ.ਆਈ ਦੇ ਕੰਮ ਕਰ ਰਿਹਾ ਸੀ ਅਤੇ ਐਸ.ਐਸ.ਪੀ ਤਰਨਤਾਰਨ ਕੋਲ ਗੰਨਮੈਨ ਵਜੋਂ ਤਾਇਨਾਤ ਸੀ। ਬੀਤੇ ਦਿਨ ਉਹ ਛੁੱਟੀ ‘ਤੇ ਆਪਣੇ ਘਰ ਆਇਆ ਹੋਇਆ ਸੀ ਕਿ ਅਚਾਨਕ ਉਸ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾ ਰਹੇ ਸਨ ਤਾਂ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਥਾਣਾ ਡੇਰਾ ਬਾਬਾ ਨਾਨਕ ਦੇ ਏ.ਐਸ.ਆਈ ਸੁਖਦੇਵ ਸਿੰਘ ਨੇ ਉਕਤ ਮਾਮਲੇ ਸਬੰਧੀ 174 ਸੀ.ਆਰ.ਪੀ.ਸੀ ਤਹਿਤ ਕਾਨੂੰਨੀ ਕਾਰਵਾਈ ਕੀਤੀ ਹੈ।

Leave a Reply