ਪੰਜਾਬ : ਬਾਰਸ਼ ਤੇ ਗੜ੍ਹੇਮਾਰੀ ਹੋਣ ਦੇ ਬਾਵਜੂਦ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ (The Shambhu and Khanuri border ) ‘ਤੇ ਡਟੇ ਹੋਏ ਹਨ ਅਤੇ ਹੁਣ ਕਿਸਾਨ ਹਰਿਆਣਾ-ਪੰਜਾਬ ਦੀ ਤੀਜੇ ਡੱਬਵਾਲੀ ਬਾਰਡਰ (The third Dabwali border) ਨੂੰ ਸੀਲ ਕਰ ਰਹੇ ਹਨ।ਜਿਸ ਨਾਲ ਵੱਡਾ ਸੰਕਟ ਖੜ੍ਹਾ ਹੋ ਸਕਦਾ ਹੈ।ਪੰਜਾਬ-ਹਰਿਆਣਾ ਸਰਹੱਦ ‘ਤੇ ਕਿਸਾਨਾਂ ਦੇ ਅੰਦੋਲਨ ਦਾ ਅੱਜ 20ਵਾਂ ਦਿਨ ਹੈ।ਅੱਜ ਕਿਸਾਨ ਦਿੱਲੀ ਕੂਚ ਬਾਰੇ ਵੀ ਐਲਾਨ ਕਰ ਸਕਦੇ ਹਨ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੇ 14 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਲੰਘੇ ਦਿਨ ਲੁਧਿਆਣਾ ਵਿੱਚ ਹੋਈ ਮੀਟਿੰਗ ਤੋਂ ਬਾਅਦ ਐਸ.ਕੇ.ਐਮ ਆਗੂਆਂ ਨੇ ਫ਼ੈਸਲਾ ਕੀਤਾ ਕਿ ਉਹ ਟਰੈਕਟਰ ਨਹੀਂ ਲੈ ਕੇ ਜਾਣਗੇ।

ਕਿਸਾਨ ਬੱਸਾਂ ਤੇ ਰੇਲ ਗੱਡੀਆਂ ਰਾਹੀਂ ਦਿੱਲੀ ਜਾਣਗੇ।ਜਿੱਥੇ ਰਾਮਲੀਲਾ ਮੈਦਾਨ ‘ਚ ਕਿਸਾਨ ਮਹਾਪੰਚਾਇਤ ਹੋਵੇਗੀ। ਕਿਸਾਨਾਂ ਦੀ ਇਸ ਰਣਨੀਤੀ ਨਾਲ ਸਰਕਾਰ ਦੀ ਮੁਸ਼ਕਲ ਵਧ ਸਕਦੀ ਹੈ। ਉਧਰ, ਅੱਜ ਬਠਿੰਡਾ ਦੇ ਪਿੰਡ ਬੱਲੋ ਵਿਖੇ ਖਨੌਰੀ ਸਰਹੱਦ ‘ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਕੀਤੀ ਗਈ।ਇੱਥੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਹਨ। ਇਸ ਤੋਂ ਬਾਅਦ ਦਿੱਲੀ ਕੂਚ ਦਾ ਐਲਾਨ ਕੀਤਾ ਜਾ ਸਕਦਾ ਹੈ।21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਕੂਚ ਦਾ ਫ਼ੈਸਲਾ 29 ਫਰਵਰੀ ਤੱਕ ਟਾਲ ਦਿੱਤਾ ਸੀ।

ਮਿਲੀ ਜਾਣਕਾਰੀ ਮੁਤਾਬਕ ਕਿਸਾਨ ਸ਼ੁਭਕਰਨ ਦੀ ਪੋਸਟਮਾਰਟਮ ਰਿਪੋਰਟ ਨੂੰ ਲੈ ਕੇ ਵੱਡਾ ਖ਼ੁਲਾਸਾ ਹੋਇਆ ਹੈ। ਪੁਲਿਸ ਸੂਤਰਾਂ ਅਨੁਸਾਰ ਉਸ ਦੇ ਸਿਰ ‘ਤੇ ਧਾਤ ਦੇ ਕੁਝ ਟੁਕੜੇ ਮਿਲੇ ਹਨ ਜਿਨ੍ਹਾਂ ਨੂੰ ਅਸਲ ਗੋਲੀਆਂ ਨਾਲ ਜੋੜਿਆ ਜਾ ਰਿਹਾ ਹੈ।ਪੰਜਾਬ ਪੁਲਿਸ ਨੇ ਇਹ ਰਿਪੋਰਟ ਹਰਿਆਣਾ ਪੁਲਿਸ ਨੂੰ ਭੇਜ ਦਿੱਤੀ ਹੈ।ਪੰਜਾਬ ਪੁਲਿਸ ਨੇ ਸ਼ੁਭਕਰਨ ਦੇ ਸਿਰ ਤੋਂ ਮਿਲੀ ਧਾਤੂ ਨੂੰ ਜਾਂਚ ਲਈ ਮਾਹਿਰਾਂ ਕੋਲ ਭੇਜ ਦਿੱਤਾ ਹੈ ਤਾਂ ਕਿ ਇਸ ਗੱਲ ਦੀ ਪੁਸ਼ਟੀ ਹੋ ਸਕੇ ਕਿ ਇਹ ਗੋਲੀ ਨਾਲ ਸਬੰਧਤ ਹੈ ਜਾਂ ਕਿਸੇ ਹੋਰ ਵਸਤੂ ਨਾਲ ਸੰਬੰਧਿਤ ਧਾਤੂ ਹੈ।ਕੁਝ ਪੁਲਿਸ ਅਫਸਰਾਂ ਅਨੁਸਾਰ ਰਬੜ ਦੀਆਂ ਗੋਲੀਆਂ ਨਾਲ ਵੀ ਧਾਤੂ ਜੁੜੀ ਹੁੰਦੀ ਹੈ।ਇਹ ਵੀ ਹੋ ਸਕਦਾ ਹੈ ਕਿ ਹਰਿਆਣਾ ਪੁਲਿਸ ਨੇ ਖਨੌਰੀ ਬਾਰਡਰ ‘ਤੇ ਰਬੜ ਦੀਆਂ ਗੋਲੀਆਂ ਚਲਾਈਆਂ ਹੋਣ ਤੇ ਜਿਸ ਨਾਲ ਇਹੀ ਸੱਟ ਸ਼ੁਭਕਰਨ ਦੇ ਸਿਰ ‘ਤੇ ਲੱਗੀ ਹੋਵੇ।

Leave a Reply