ਦਿੱਲੀ : ਉੱਤਰੀ-ਪੱਛਮੀ ਦਿੱਲੀ (North-West Delhi) ਦੇ ਪੀਤਮਪੁਰਾ ਇਲਾਕੇ (North-West Delhi) ‘ਚ ਬੀਤੀ ਸ਼ਾਮ ਨੂੰ ਇਕ ਘਰ ‘ਚ ਅੱਗ ਲੱਗਣ ਨਾਲ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਕ ਵਿਅਕਤੀ ਲਾਪਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੀਤਮਪੁਰਾ ਤੋਂ ਰਾਤ 8 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਅੱਠ ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ।

ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਗ ਦੀ ਘਟਨਾ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਲਾਪਤਾ ਹੈ। ਅਧਿਕਾਰੀ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਮੌਕੇ ‘ਤੇ ਪੁਲਿਸ ਕਰਮਚਾਰੀ ਅਤੇ ਬਚਾਅ ਦਲ ਵੀ ਮੌਜੂਦ ਸਨ।

Leave a Reply