ਨਵੀਂ ਦਿੱਲੀ:  ਦਿੱਲੀ ਦੇ ਅਲੀਪੁਰ ਦੀ ਦਿਆਲ ਮਾਰਕਿਟ (Dayal Market) ਵਿਚ ਸਥਿਤ ਇਕ ਪੇਂਟ ਫੈਕਟਰੀ ਵਿਚ ਬੀਤੀ ਸ਼ਾਮ ਅੱਗ ਲੱਗ ਗਈ। ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 4 ਲੋਕ ਜ਼ਖਮੀ ਹਨ, ਜਿਨ੍ਹਾਂ ਨੂੰ ਰਾਜਾ ਹਰੀਸ਼ਚੰਦਰ ਹਸਪਤਾਲ (Raja Harishchandra Hospital) ‘ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਜ਼ਖਮੀਆ ਇਲਾਜ ਚੱਲ ਰਿਹਾ ਹੈ।

ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 22 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਘਟਨਾ ਸ਼ਾਮ ਕਰੀਬ 5:30 ਵਜੇ ਵਾਪਰੀ ਅਤੇ ਰਾਤ 9 ਵਜੇ ਤੱਕ ਅੱਗ ‘ਤੇ ਕਾਬੂ ਪਾ ਲਿਆ ਗਿਆ ਸੀ। ਪੁਲਿਸ ਨੇ ਦਸਿਆ ਕਿ ਫੈਕਟਰੀ ‘ਚ ਧਮਾਕੇ ਤੋਂ ਬਾਅਦ ਅੱਗ ਲੱਗ ਗਈ ਸੀ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਆਸ-ਪਾਸ ਦੇ ਕੁੱਝ ਘਰਾਂ ਨੂੰ ਵੀ ਇਸ ਨਾਲ ਨੁਕਸਾਨ ਪਹੁੰਚਿਆ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਧਮਾਕਾ ਫੈਕਟਰੀ ਵਿਚ ਰੱਖੇ ਕੈਮੀਕਲ ਕਾਰਨ ਹੋਇਆ ਹੈ।

ਮੌਕੇ ‘ਤੇ ਮੌਜੂਦ ਇਕ ਚਸ਼ਮਦੀਦ ਸੁਮਿਤ ਭਾਰਦਵਾਜ ਨੇ ਦਸਿਆ ਕਿ ਇਹ ਘਟਨਾ ਬੀਤੀ ਸ਼ਾਮ ਕਰੀਬ 5.30 ਵਜੇ ਵਾਪਰੀ। ਧਮਾਕਾ ਹੁੰਦੇ ਹੀ ਲੋਕ ਬਾਹਰ ਇਕੱਠੇ ਹੋ ਗਏ ਸਨ। ਅਸੀਂ ਬਾਲਟੀ ਵਿਚੋਂ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਨਹੀਂ ਬੁਝ ਰਹੀ ਸੀ।ਫਿਰ ਅਸੀਂ ਫਾਇਰ ਬ੍ਰਿਗੇਡ ਨੂੰ ਬੁਲਾਇਆ । ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਤਿੰਨ ਰਸਤਿਆਂ ਰਾਹੀਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦਸਿਆ ਕਿ ਫੈਕਟਰੀ ਕਰੀਬ 8-10 ਸਾਲ ਪੁਰਾਣੀ ਹੈ।

Leave a Reply