ਪੰਜਾਬ: ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਪੰਜਾਬ ਕਾਂਗਰਸ ’ਚ ਵੱਡੀ ਹਲਚਲ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਤੋਂ ਕਾਂਗਰਸ ਪਾਰਟੀ ਦੇ 5 ਸੰਸਦ ਮੈਂਬਰ ਦਿੱਲੀ ਪਹੁੰਚ ਚੁੱਕੇ ਹਨ। ਇਨ੍ਹਾਂ ਸੰਸਦ ਮੈਂਬਰਾਂ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ।

ਜਾਣਕਾਰੀ ਅਨੁਸਾਰ ਸੰਸਦ ਮੈਂਬਰ ਮਨੀਸ਼ ਤਿਵਾੜੀ, ਮੁਹੰਮਦ ਸਦੀਕ, ਜਸਬੀਰ ਸਿੰਘ ਡਿੰਪਾ, ਗੁਰਜੀਤ ਸਿੰਘ ਔਜਲਾ ਅਤੇ ਡਾ: ਅਮਰ ਸਿੰਘ ਨੇ ਦਿੱਲੀ ਪਹੁੰਚ ਕੇ ਉਨ੍ਹਾਂ ਨੇ ਕਾਂਗਰਸ ਆਗੂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਸੂਤਰਾਂ ਅਨੁਸਾਰ ਇਨ੍ਹਾਂ ਸੰਸਦ ਮੈਂਬਰਾਂ ਨੇ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਜਲਦੀ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਉਮੀਦਵਾਰਾਂ ਦਾ ਐਲਾਨ ਨਾ ਹੋਣ ਕਾਰਨ ਪਾਰਟੀ ਚੋਣ ਪ੍ਰਚਾਰ ਵਿੱਚ ਵੀ ਦੇਰੀ ਕਰ ਰਹੀ ਹੈ।

ਇੱਥੇ ਦੱਸ ਦੇਈਏ ਕਿ ਅੱਜ ਦਿੱਲੀ ਪਹੁੰਚੇ ਜ਼ਿਆਦਾਤਰ ਨੇਤਾਵਾਂ ਦੇ ਕੁਝ ਦਿਨ ਪਹਿਲਾਂ ਤੱਕ ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ ਸੀ। ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਪ੍ਰਨੀਤ ਕੌਰ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ 9 ਅਤੇ ਭਾਜਪਾ ਨੇ 6 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਦੋਂ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਅਜੇ ਤੱਕ ਇੱਕ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।

Leave a Reply