ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਜੀ.ਐਨ ਸਾਈਬਾਬਾ ਦਾ ਹੋਇਆ ਦੇਹਾਂਤ
By admin / October 12, 2024 / No Comments / Punjabi News
ਹੈਦਰਾਬਾਦ: ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਜੀ.ਐਨ ਸਾਈਬਾਬਾ (Hyderabad Delhi University Former Professor GN Saibaba) ਦਾ ਬੀਤੇ ਦਿਨ ਇੱਥੇ ਇੱਕ ਸਰਕਾਰੀ ਹਸਪਤਾਲ (Government Hospital) ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਮਾਓਵਾਦੀਆਂ ਨਾਲ ਕਥਿਤ ਸਬੰਧਾਂ ਦੇ ਮਾਮਲੇ ਵਿੱਚ 10 ਸਾਲ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਸੱਤ ਮਹੀਨੇ ਪਹਿਲਾਂ ਬਰੀ ਕਰ ਦਿੱਤਾ ਗਿਆ ਸੀ। 50 ਸਾਲਾਂ ਜੀ.ਐਨ ਸਾਈਬਾਬਾ, ਦਿੱਲੀ ਯੂਨੀਵਰਸਿਟੀ ਦੇ ਰਾਮ ਲਾਲ ਆਨੰਦ ਕਾਲਜ ਵਿੱਚ ਅੰਗਰੇਜ਼ੀ ਦੇ ਪ੍ਰੋਫੈਸਰ ਸਨ। ਇਕ ਅਧਿਕਾਰੀ ਨੇ ਦੱਸਿਆ ਕਿ ਸਾਈਬਾਬਾ ਨੇ ਰਾਤ ਕਰੀਬ 9 ਵਜੇ ਆਖਰੀ ਸਾਹ ਲਿਆ। ਉਹ ਗਾਲ ਬਲੈਡਰ ਇਨਫੈਕਸ਼ਨ ਅਤੇ ਹੋਰ ਪੇਚੀਦਗੀਆਂ ਤੋਂ ਪੀੜਤ ਸੀ।
ਬੰਬੇ ਹਾਈ ਕੋਰਟ ਨੇ ਉਨ੍ਹਾਂ ਨੂੰ ਕਰ ਦਿੱਤਾ ਸੀ ਬਰੀ
2014 ਵਿੱਚ ਉਨ੍ਹਾਂ ਨੂੰ ਮਹਾਰਾਸ਼ਟਰ ਪੁਲਿਸ ਵੱਲੋਂ ਮਾਓਵਾਦੀ ਸਬੰਧਾਂ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਕਾਲਜ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਸੀ। ਪਰ, ਇਸਤਗਾਸਾ ਉਨ੍ਹਾਂ ਵਿਰੁੱਧ ਕੇਸ ਸਾਬਤ ਕਰਨ ਵਿੱਚ ਅਸਫਲ ਰਿਹਾ ਅਤੇ ਉਨ੍ਹਾਂ ਨੂੰ ਪਿਛਲੇ ਮਾਰਚ ਵਿੱਚ ਬੰਬੇ ਹਾਈ ਕੋਰਟ ਨੇ ਬਰੀ ਕਰ ਦਿੱਤਾ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੀ ਰਾਤ ਕਰੀਬ 9 ਵਜੇ ਆਖਰੀ ਸਾਹ ਲਿਆ।
ਉਹ ਪਿਛਲੇ 20 ਦਿਨਾਂ ਤੋਂ ‘ਨਿਜ਼ਾਮਜ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼’ (ਐਨ.ਆਈ.ਐਮ.ਐਸ.) ਵਿੱਚ ਦਾਖ਼ਲ ਸਨ। ਬਾਂਬੇ ਹਾਈ ਕੋਰਟ ਦੀ ਨਾਗਪੁਰ ਬੈਂਚ ਨੇ ਮਾਰਚ ਵਿੱਚ ਸਾਈਬਾਬਾ ਅਤੇ ਪੰਜ ਹੋਰਾਂ ਨੂੰ ਕਥਿਤ ਮਾਓਵਾਦੀ ਸਬੰਧਾਂ ਦੇ ਮਾਮਲੇ ਵਿੱਚ ਇਹ ਕਹਿੰਦੇ ਹੋਏ ਬਰੀ ਕਰ ਦਿੱਤਾ ਸੀ ਕਿ ਇਸਤਗਾਸਾ ਪੱਖ ਉਨ੍ਹਾਂ ਖ਼ਿਲਾਫ਼ ਕੇਸ ਸਾਬਤ ਕਰਨ ਵਿੱਚ ਅਸਫਲ ਰਿਹਾ ਹੈ। ਅਦਾਲਤ ਨੇ ਉਨ੍ਹਾਂ ਦੀ ਉਮਰ ਕੈਦ ਦੀ ਸਜ਼ਾ ਵੀ ਰੱਦ ਕਰ ਦਿੱਤੀ ਸੀ।
10 ਸਾਲ ਬਾਅਦ ਨਾਗਪੁਰ ਸੈਂਟਰਲ ਜੇਲ੍ਹ ਤੋਂ ਬਾਹਰ ਆਏ
ਅਦਾਲਤ ਨੇ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਦੀਆਂ ਧਾਰਾਵਾਂ ਦੇ ਤਹਿਤ ਮੁਲਜ਼ਮਾਂ ‘ਤੇ ਦੋਸ਼ ਲਗਾਉਣ ਲਈ ਇਸਤਗਾਸਾ ਪੱਖ ਦੁਆਰਾ ਪ੍ਰਾਪਤ ਮਨਜ਼ੂਰੀ ਨੂੰ ਅਯੋਗ ਕਰਾਰ ਦਿੱਤਾ ਸੀ। ਬਰੀ ਹੋਣ ਤੋਂ ਬਾਅਦ ਸਾਈਬਾਬਾ ਵ੍ਹੀਲਚੇਅਰ ‘ਤੇ ਬੈਠ ਕੇ 10 ਸਾਲ ਬਾਅਦ ਨਾਗਪੁਰ ਕੇਂਦਰੀ ਜੇਲ੍ਹ ਤੋਂ ਬਾਹਰ ਆਏ।
ਸਾਈਬਾਬਾ ਨੇ ਇਸ ਸਾਲ ਅਗਸਤ ਵਿੱਚ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਸਰੀਰ ਦਾ ਖੱਬਾ ਪਾਸਾ ਅਧਰੰਗ ਹੋਣ ਦੇ ਬਾਵਜੂਦ ਅਧਿਕਾਰੀਆਂ ਨੇ ਉਨ੍ਹਾਂ ਨੂੰ ਨੌਂ ਮਹੀਨਿਆਂ ਤੱਕ ਹਸਪਤਾਲ ਨਹੀਂ ਲਿਜਾਇਆ ਅਤੇ ਨਾਗਪੁਰ ਕੇਂਦਰੀ ਜੇਲ੍ਹ ਵਿੱਚ ਸਿਰਫ਼ ਦਰਦ ਨਿਵਾਰਕ ਦਵਾਈਆਂ ਦਿੱਤੀਆਂ ਗਈਆਂ, ਜਿੱਥੇ ਉਹ 2014 ਵਿੱਚ ਇਸ ਕੇਸ ਵਿੱਚ ਬੰਦ ਸਨ। ਅੰਗਰੇਜ਼ੀ ਦੇ ਸਾਬਕਾ ਪ੍ਰੋਫੈਸਰ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਨੇ ਉਨ੍ਹਾਂ ਨੂੰ ਅਗਵਾ ਕਰਕੇ ਗ੍ਰਿਫ਼ਤਾਰ ਕੀਤਾ ਸੀ।
ਦਿੱਲੀ ਤੋਂ ਕੀਤਾ ਗਿਆ ਅਗਵਾ
ਆਂਧਰਾ ਪ੍ਰਦੇਸ਼ ਦੇ ਰਹਿਣ ਵਾਲੇ ਸਾਈਬਾਬਾ ਨੇ ਦੋਸ਼ ਲਾਇਆ ਸੀ ਕਿ ਅਧਿਕਾਰੀਆਂ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਹ ਗੱਲ ਕਰਨੀ ਬੰਦ ਨਹੀਂ ਕਰਨਗੇ ਤਾਂ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਦਿੱਲੀ ਤੋਂ ਅਗਵਾ ਕਰਕੇ ਮਹਾਰਾਸ਼ਟਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਨੇ ਦੋਸ਼ ਲਗਾਇਆ ਸੀ ਕਿ ਮਹਾਰਾਸ਼ਟਰ ਪੁਲਿਸ ਦੇ ਸੀਨੀਅਰ ਅਧਿਕਾਰੀ ਇੱਕ ਜਾਂਚ ਅਧਿਕਾਰੀ ਦੇ ਨਾਲ ਉਨ੍ਹਾਂ ਦੇ ਘਰ ਗਏ ਅਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕਾਇਆ।
ਮਹਾਰਾਸ਼ਟਰ ਪੁਲਿਸ ਨੇ ਉਨ੍ਹਾਂ ਨੂੰ ਵ੍ਹੀਲਚੇਅਰ ਤੋਂ ਘਸੀਟਿਆ
ਸਾਈਬਾਬਾ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਸਮੇਂ ਮਹਾਰਾਸ਼ਟਰ ਪੁਲਿਸ ਨੇ ਉਨ੍ਹਾਂ ਨੂੰ ਵ੍ਹੀਲਚੇਅਰ ਤੋਂ ਘਸੀਟਿਆ ਅਤੇ ਨਤੀਜੇ ਵਜੋਂ ਉਨ੍ਹਾਂ ਦੇ ਹੱਥ ‘ਤੇ ਗੰਭੀਰ ਸੱਟ ਲੱਗ ਗਈ, ਜਿਸ ਨਾਲ ਉਨ੍ਹਾਂ ਦੀ ਦਿਮਾਗੀ ਪ੍ਰਣਾਲੀ ਵੀ ਪ੍ਰਭਾਵਿਤ ਹੋਈ। ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਵਿਧਾਇਕ ਕੇ ਸੰਬਾਸਿਵਾ ਰਾਓ ਨੇ ਸਾਈਬਾਬਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਅਤੇ ਕਿਹਾ ਕਿ ਇਹ ਸਮਾਜ ਲਈ ਘਾਟਾ ਹੈ।