ਨਵੀਂ ਦਿੱਲੀ : ਬੀ.ਆਰ.ਐਸ ਆਗੂ ਕੇ. ਕਵਿਤਾ (BRS leader K. Kavita) ਨੂੰ ਸੋਮਵਾਰ ਨੂੰ ਯਾਨੀ ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ (Rouse Avenue Court) ਤੋਂ ਵੱਡਾ ਝਟਕਾ ਲੱਗਾ। ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਕਵਿਤਾ ਦੀ ਅੰਤਰਿਮ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਬੀ.ਆਰ.ਐਸ ਆਗੂ ਕਵਿਤਾ ਨੂੰ ਪਿਛਲੇ ਮਹੀਨੇ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਬੀਤੀ 2 ਅਪ੍ਰੈਲ ਨੂੰ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਉਹ 15 ਅਪ੍ਰੈਲ ਤੱਕ ਜੇਲ੍ਹ ਵਿੱਚ ਰਹੇਗੀ।

ਆਪਣੇ ਬੇਟੇ ਦੇ ਇਮਤਿਹਾਨਾਂ ਦਾ ਹਵਾਲਾ ਦਿੰਦੇ ਹੋਏ, ਕਵਿਤਾ ਨੇ ਅਦਾਲਤ ਨੂੰ ਉਸਦੀ ਅੰਤਰਿਮ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ। ਬੀ.ਆਰ.ਐਸ ਆਗੂ ਦੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਨੇ ਦਲੀਲ ਦਿੱਤੀ ਕਿ ਕੇ. ਕਵਿਤਾ ਦੇ ਬੇਟੇ ਦੀਆਂ ਪ੍ਰੀਖਿਆਵਾਂ ਅਪ੍ਰੈਲ ਮਹੀਨੇ ਸ਼ੁਰੂ ਹੋਣ ਜਾ ਰਹੀਆਂ ਹਨ। ਉਸ ਦੇ 16 ਸਾਲ ਦੇ ਬੇਟੇ ਨੂੰ ਇਮਤਿਹਾਨਾਂ ਦੌਰਾਨ ਮਾਂ ਦੇ ਸਹਾਰੇ ਦੀ ਲੋੜ ਹੁੰਦੀ ਹੈ। ਵਕੀਲ ਨੇ ਅੱਗੇ ਕਿਹਾ ਕਿ ਨਾ ਤਾਂ ਭਰਾ ਅਤੇ ਨਾ ਹੀ ਪਿਤਾ ਮਾਂ ਦੀ ਗੈਰਹਾਜ਼ਰੀ ਪੂਰੀ ਕਰ ਸਕਦੇ ਹਨ, ਅਜਿਹੇ ‘ਚ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।

Leave a Reply