ਚੰਡੀਗੜ੍ਹ: ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਪੈਨਸ਼ਨਰਾਂ (The Pensioners) ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ, ਸਰਕਾਰ ਨੇ ਰਾਜ ਦੇ ਪੈਨਸ਼ਨਰਾਂ ਨੂੰ ਅਕਤੂਬਰ ਮਹੀਨੇ ਦੀ ਪੈਨਸ਼ਨ 30 ਅਕਤੂਬਰ, 2024 ਨੂੰ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਪੈਨਸ਼ਨ ਦਾ ਭੁਗਤਾਨ ਕਰਨ ਵਾਲੇ ਸਮੂਹ ਬੈਂਕਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਪੱਤਰ ਵਿੱਚ ਦੱਸਿਆ ਗਿਆ ਹੈ ਕਿ ਦੀਵਾਲੀ ਦਾ ਤਿਉਹਾਰ 31 ਅਕਤੂਬਰ 2024 ਨੂੰ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਪੈਨਸ਼ਨਰਾਂ ਨੂੰ ਅਕਤੂਬਰ 2024 ਦੀ ਪੈਨਸ਼ਨ ਮਿਤੀ 30 ਅਕਤੂਬਰ 2024 ਨੂੰ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ, ਇਸ ਲਈ ਬੈਂਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਾਰੇ ਪੈਨਸ਼ਨਰਾਂ ਨੂੰ ਅਕਤੂਬਰ 2024 ਦੀ ਪੈਨਸ਼ਨ 30 ਅਕਤੂਬਰ 2024 ਨੂੰ ਦਿੱਤੀ ਜਾਵੇ।