Sat. May 18th, 2024

ਦੋ ਧਿਰਾਂ ਦੇ ਝਗੜੇ ਕਾਰਨ LPU ਗੇਟ ਦੇ ਬਾਹਰ ਚੱਲੀਆਂ ਗੋਲੀਆਂ, 1 ਜ਼ਖ਼ਮੀ

ਜਲੰਧਰ : ਦੇਰ ਰਾਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਨੇੜੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਤ ਕਰੀਬ 2:30 ਵਜੇ ਨੌਜਵਾਨ ਜਨਮ ਦਿਨ ਦੀ ਪਾਰਟੀ ਮਨਾ ਕੇ ਲਾਅ ਗੇਟ ਨੇੜੇ ਗ੍ਰੀਨ ਵੈਲੀ ਵਾਲੀ ਗਲੀ ‘ਚ ਆਏ ਸਨ ਅਤੇ ਉਥੇ ਖੜ੍ਹੇ ਸਨ। ਇਸ ਦੌਰਾਨ ਬਾਈਕ ‘ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨਾਂ ‘ਚੋਂ ਮਨੀ ਨਾਂ ਦੇ ਨੌਜਵਾਨ ਨੇ ਨੌਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਾਦਸੇ ‘ਚ ਦੋ ਨੌਜਵਾਨ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇਸ ਹਾਦਸੇ ‘ਚ ਸਤਿਅਮ ਅਤੇ ਉਸ ਦਾ ਦੋਸਤ ਜ਼ਖਮੀ ਹੋ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਇਕ ਗੋਲੀ ਸਤਿਅਮ ਦੀ ਸੱਜੀ ਬਾਂਹ ‘ਚੋਂ ਲੰਘੀ ਅਤੇ ਦੂਜੀ ਗੋਲੀ ਉਸ ਦੇ ਢਿੱਡ ਨੂੰ ਛੂਹ ਗਈ। ਸਤਿਅਮ ਦੀ ਹਾਲਤ ਨੂੰ ਨਾਜ਼ੁਕ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮਨੀ ਕੁਝ ਦਿਨ ਪਹਿਲਾਂ ਨਜਾਇਜ਼ ਹਥਿਆਰਾਂ ਦੇ ਕੇਸ ਵਿੱਚ ਕਪੂਰਥਲਾ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਬਾਹਰ ਆਇਆ ਸੀ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਦਰਸ਼ਨ ਤ੍ਰਿਪਾਠੀ ਨੇ ਦੱਸਿਆ ਕਿ ਉਹ ਆਪਣੇ ਦੋਸਤ ਨੂੰ ਲੈਣ ਗਿਆ ਸੀ ਤਾਂ ਉਥੇ ਕੁਝ ਲੋਕ ਇਕੱਠੇ ਹੋ ਗਏ ਸਨ। ਜਦੋਂ ਉਹ ਆਪਣੇ ਦੋਸਤ ਨੂੰ ਬਚਾਉਣ ਗਿਆ ਤਾਂ ਉਸ ‘ਤੇ ਵੀ ਹਮਲਾ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ, ਜਦਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

By admin

Related Post

Leave a Reply

Discover more from CK Media Network

Subscribe now to keep reading and get access to the full archive.

Continue reading