ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਵਸੁੰਧਰਾ ਵਿੱਚ ਇੱਕ ਦੋ ਮੰਜ਼ਿਲਾ ਇਮਾਰਤ ਵਿੱਚ ਅੱਜ ਸਵੇਰੇ ਏ.ਸੀ ਧਮਾਕੇ ਕਾਰਨ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਫਾਇਰ ਅਧਿਕਾਰੀ ਨੇ ਦੱਸਿਆ ਕਿ ਏਅਰ ਕੰਡੀਸ਼ਨਰ (Air Conditioner) ਯੂਨਿਟ ਦੇ ਫਟਣ ਤੋਂ ਬਾਅਦ ਅੱਗ ਲੱਗ ਗਈ।

ਵਸੁੰਧਰਾ ਦੀ ਸੁਸਾਇਟੀ ‘ਚ AC ਬਲਾਸਟ, ਇਮਾਰਤ ‘ਚ ਲੱਗੀ ਭਿਆਨਕ ਅੱਗ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਕਰੀਬ 5:30 ਵਜੇ ਵੈਸ਼ਾਲੀ ਫਾਇਰ ਸਟੇਸ਼ਨ ਨੂੰ ਸੂਚਨਾ ਮਿਲੀ ਕਿ ਵਸੁੰਧਰਾ ਸਥਿਤ 2 ਮੰਜ਼ਿਲਾ ਇਮਾਰਤ ਨੂੰ ਅੱਗ ਲੱਗ ਗਈ ਹੈ। 2 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ। ਅੱਗ ਏ.ਸੀ ਯੂਨਿਟ ਫਟਣ ਕਾਰਨ ਲੱਗੀ। ਚੀਫ ਫਾਇਰ ਅਫਸਰ ਰਾਹੁਲ ਕੁਮਾਰ ਨੇ ਦੱਸਿਆ ਕਿ ਇਕ ਘੰਟੇ ਦੇ ਅੰਦਰ ਅੱਗ ‘ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਸੰਪਤੀ ਨੂੰ ਹੋਏ ਨੁਕਸਾਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।

ਸੋਸਾਇਟੀ ਫਲੈਟ ‘ਚ AC ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਕੋਈ ਜਾਨੀ ਨੁਕਸਾਨ ਨਹੀਂ ਹੋਇਆ
ਉੱਤਰ ਪ੍ਰਦੇਸ਼ ਦੇ ਨੋਇਡਾ ‘ਚ ਇਕ ਰਿਹਾਇਸ਼ੀ ਸੁਸਾਇਟੀ ਦੀ ਇਮਾਰਤ ਦੀ 17ਵੀਂ ਮੰਜ਼ਿਲ ‘ਤੇ ਸਥਿਤ ਇਕ ਫਲੈਟ ‘ਚ ਬੀਤੇ ਦਿਨ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸੈਕਟਰ 119 ਸਥਿਤ ‘ਏਲਡੇਕੋ ਇਨਵੀਟੇਸ਼ਨ ਸੋਸਾਇਟੀ’ ‘ਚ ਰਾਤ 8 ਵਜੇ ਦੇ ਕਰੀਬ ਲੱਗੀ ਅੱਗ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਬੁਲਾਰੇ ਨੇ ਦੱਸਿਆ, ‘ਅੱਗ ਫਲੈਟ ‘ਚ ਲੱਗੇ ਏਅਰ ਕੰਡੀਸ਼ਨਰ (ਏ. ਸੀ.) ‘ਚ ਸ਼ਾਰਟ ਸਰਕਟ ਕਾਰਨ ਲੱਗੀ ਅਤੇ ਅੱਗ ਬਾਲਕੋਨੀ ‘ਚ ਫੈਲ ਗਈ।’ ਅਧਿਕਾਰੀ ਨੇ ਦੱਸਿਆ, ”ਫੌਰੀ ਫਾਇਰ ਸਰਵਿਸ ਨੂੰ ਬੁਲਾਇਆ ਗਿਆ ਅਤੇ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ।

Leave a Reply