ਪੰਜਾਬ : ਪਟਿਆਲਾ ‘ਚ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਘਰ ਅੱਗੇ ਧਰਨਾ ਦੇ ਰਹੇ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਨਰਿੰਦਰ ਪਾਲ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ 2 ਦਿਨਾਂ ਤੋਂ ਚੱਲ ਰਹੇ ਧਰਨੇ ਵਿੱਚ ਕਿਸਾਨ ਸ਼ਾਮਲ ਹੋਇਆ ਸੀ ਅਤੇ ਰਾਤ ਸਮੇਂ ਉਸ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਦੱਸ ਦਈਏ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਦਿੱਲੀ ਤੱਕ ਮਾਰਚ ਕਰਨ ਵਾਲੇ ਕਿਸਾਨਾਂ ‘ਤੇ ਹਰਿਆਣਾ ਸਰਕਾਰ ਵੱਲੋਂ ਕੀਤੇ ਜਾ ਰਹੇ ਅੱਤਿਆਚਾਰ ਦੇ ਖ਼ਿਲਾਫ਼ ਕਿਸਾਨ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨ ਦੀ ਸਿਹਤ ਵਿਗੜਨ ਕਾਰਨ ਮੌਤ ਹੋ ਗਈ।