ਲੁਧਿਆਣਾ : ਪੰਜਾਬ ‘ਚ ਆਮ ਆਦਮੀ ਪਾਰਟੀ (The Aam Aadmi Party) ਦੀ ਸਰਕਾਰ ਬਣੀ ਨੂੰ 2 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਅੱਜ ਵੀ ਨਗਰ ਨਿਗਮ ‘ਚ ਕਾਂਗਰਸੀ ਆਗੂਆਂ ਦਾ ਦਬਦਬਾ ਕਾਇਮ ਹੈ, ਜਿਸ ਦਾ ਸਬੂਤ ਰਾਹੋਂ ਰੋਡ ‘ਤੇ ਦਿਖਾਈ ਦਿੰਦਾ ਹੈ, ਜਿੱਥੇ ਕਾਂਗਰਸ ਦੀ ਟਿਕਟ ‘ਤੇ ਨਗਰ ਨਿਗਮ ਦੀ ਚੋਣ ਲੜ ਰਹੇ ਆਗੂ ਵੱਲੋਂ ਨਕਸ਼ਾ ਪਾਸ ਕਰਵਾਏ ਬਿਨ੍ਹਾਂ ਇਮਾਰਤ ਦਾ ਨਿਰਮਾਣ ਕੀਤਾ ਗਿਆ ਹੈ।

ਇਸ ਇਮਾਰਤ ਵਿੱਚ ਪਾਰਕਿੰਗ ਅਤੇ ਹਾਊਸ ਲੇਨ ਲਈ ਕੋਈ ਥਾਂ ਨਹੀਂ ਬਚੀ ਅਤੇ ਓਵਰ ਕਵਰੇਜ ਵੀ ਕੀਤੀ ਗਈ ਹੈ, ਜਿਸ ਦੇ ਆਧਾਰ ’ਤੇ ਨਗਰ ਨਿਗਮ ਵੱਲੋਂ ਕੁਝ ਸਮੇਂ ਲਈ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ਸੀ ਪਰ ਉਕਤ ਕਾਂਗਰਸੀ ਆਗੂ ਵੱਲੋਂ ਸੀਲ ਤੋੜ ਦਿੱਤੀ ਗਈ, ਜਿਸ ਤੋਂ ਬਾਅਦ ਅੱਜ ਤੱਕ ਹੁਣ ਤੱਕ ਨਗਰ ਨਿਗਮ ਜ਼ੋਨ ਏ ਦੀ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਸ ਸਬੰਧੀ ਇੰਸਪੈਕਟਰ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਇਸ ਇਮਾਰਤ ਦਾ ਨਿਰਮਾਣ ਉਨ੍ਹਾਂ ਦੇ ਕੋਲ ਇਲਾਕੇ ਦਾ ਚਾਰਜ ਆਉਣ ਤੋਂ ਪਹਿਲਾਂ ਹੋਇਆ ਹੈ ।ਇਸ ਇਮਾਰਤ ਦੇ ਮਾਲਕ ਨੂੰ ਮਾਲਕੀ ਦੇ ਦਸਤਾਵੇਜ਼ ਪੇਸ਼ ਕਰਨ ਅਤੇ ਬਕਾਇਆ ਫੀਸ ਜਮ੍ਹਾਂ ਕਰਵਾਉਣ ਲਈ ਦੋ ਵਾਰ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਹੁਣ ਦੁਬਾਰਾ ਸੀਲ ਕਰਨ ਦੀ ਪ੍ਰਵਾਨਗੀ ਲੈਣ ਲਈ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾ ਰਹੀ ਹੈ।

Leave a Reply