ਜੰਮੂ-ਕਸ਼ਮੀਰ : ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ‘ਚ ਨਵਾਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (A New Special Director General of Police), (ਡੀ.ਜੀ.ਪੀ.) ਨਿਯੁਕਤ ਕੀਤਾ ਹੈ। ਜਾਣਕਾਰੀ ਮੁਤਾਬਕ ਅੱਜ ਨਲਿਨ ਪ੍ਰਭਾਤ (Nalin Prabhat) ਨੂੰ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਡੀ.ਜੀ.ਪੀ. ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਅਨੁਸਾਰ 1992 ਬੈਚ ਦੇ ਆਈ.ਪੀ.ਐਸ. ਅਧਿਕਾਰੀ, ਨਲਿਨ ਪ੍ਰਭਾਤ ਨੂੰ ਬੀਤੇ ਦਿਨ ਆਂਧਰਾ ਪ੍ਰਦੇਸ਼ ਕੇਡਰ ਤੋਂ AGMUT ਕਾਡਰ ਵਿੱਚ ਡੈਪੂਟੇਸ਼ਨ ਕੀਤਾ ਗਿਆ ਸੀ। ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ 30 ਸਤੰਬਰ ਤੱਕ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (SDG) ਵਜੋਂ ਤਾਇਨਾਤ ਕੀਤਾ ਗਿਆ ਹੈ। ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਮੌਜੂਦਾ ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਆਰ.ਆਰ. ਸਵੈਨ ਦੀ ਸੇਵਾਮੁਕਤੀ ਤੋਂ ਬਾਅਦ ਆਈ.ਪੀ.ਐਸ. ਨਲਿਨ ਪ੍ਰਭਾਤ 1 ਅਕਤੂਬਰ 2024 ਤੋਂ ਅਗਲੇ ਹੁਕਮਾਂ ਤੱਕ ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਹੋਣਗੇ।

Leave a Reply