ਜਲੰਧਰ : ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਪਤਨੀ ਡਾ.ਨਵਜੋਤ ਕੌਰ ਸਿੱਧੂ (Navjot Kaur Sidhu) ਕੈਂਸਰ ਨਾਲ ਜੂਝ ਰਹੀ ਹੈ। ਹਾਲ ਹੀ ‘ਚ ਯਮੁਨਾਨਗਰ ਦੇ ਇਕ ਹਸਪਤਾਲ ‘ਚ ਉਨ੍ਹਾਂ ਦਾ ਆਪਰੇਸ਼ਨ ਹੋਇਆ ਸੀ, ਜਿਸ ਦੀਆਂ ਤਸਵੀਰਾਂ ਨਵਜੋਤ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ।

ਹਾਲ ਹੀ ‘ਚ ਸਿੱਧੂ ਨੇ ਇਕ ਹੋਰ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਕਿਹਾ, ‘ਡਾ. ਨਵਜੋਤ ਕੌਰ ਸਿੱਧੂ ਕੈਂਸਰ ਨਾਲ ਜੂਝ ਕੇ ਹਸਪਤਾਲ ਤੋਂ ਘਰ ਪਰਤ ਆਈ ਹੈ। ਉਨ੍ਹਾਂ ਨੇ ਇਸ ਪੋਸਟ ਵਿੱਚ ਲਿਖਿਆ ਹੈ ਕਿ ਡਾ ਨਵਜੋਤ ਕੌਰ ਆਪਣੇ ਪੈਰਾਂ ‘ਤੇ ਵਾਪਸ ਆ ਗਈ ਹੈ… ਹੁਣ 1 ਮਹੀਨੇ ਲਈ ਆਰਾਮ ਕਰੇਗੀ ਅਤੇ ਫਿਰ 25 ਰੇਡੀਏਸ਼ਨ ਸੈਸ਼ਨਾਂ ਤੋਂ ਗੁਜ਼ਰਨਾ ਪਵੇਗਾ… ਡਾ ਰੁਪਿੰਦਰ ਅਤੇ ਸਟਾਫ਼ ਦਾ ਬਹੁਤ ਬਹੁਤ ਧੰਨਵਾਦ… ਹਮੇਸ਼ਾ ਰਹੇਗਾ।

ਦੱਸ ਦੇਈਏ ਕਿ ਨਵਜੋਤ ਪਿਛਲੇ 11 ਮਹੀਨਿਆਂ ਤੋਂ ਇੱਥੋਂ ਆਪਣਾ ਇਲਾਜ ਕਰਵਾ ਰਹੇ ਹਨ। ਸਿੱਧੂ ਨੇ ਆਪਣੀ ਪਤਨੀ ਦੇ ਕੈਂਸਰ ਨਾਲ ਜੁੜੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਸੀ। ਇਸ ਹਸਪਤਾਲ ਵਿੱਚ ਨਵਜੋਤ ਕੌਰ ਦੀ ਕੀਮੋਥੈਰੇਪੀ ਵੀ ਹੋਈ। ਨਵੰਬਰ 2023 ਵਿੱਚ ਇੱਕ ਪੋਸਟ ਸਾਂਝੀ ਕਰਦੇ ਹੋਏ ਡਾਕਟਰ ਨਵਜੋਤ ਕੌਰ ਸਿੱਧੂ ਨੇ ਲਿਖਿਆ ਕਿ ਉਹ ਬਹੁਤ ਖੁਸ਼ ਹਨ ਕਿ ਉਨ੍ਹਾਂ ਦੀ ਪੀ.ਈ.ਟੀ. ਸਕੈਨ ਅਨੁਸਾਰ ਉਸ ਨੂੰ ਕੈਂਸਰ ਮੁਕਤ ਐਲਾਨ ਦਿੱਤਾ ਗਿਆ ਹੈ।

Leave a Reply