ਪੰਜਾਬ : ਪੰਜਾਬ ਦੇ ਨਵ-ਨਿਯੁਕਤ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਰਾਜਪਾਲ ਗੁਲਾਬਚੰਦ ਕਟਾਰੀਆ (Governor Gulabchand Kataria) ਦੀ ਸਿਹਤ ਬੀਤੇ ਦਿਨ ਅਚਾਨਕ ਵਿਗੜ ਗਈ ਸੀ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਛਾਤੀ ਵਿੱਚ ਦਰਦ ਸੀ ਅਤੇ ਜਦੋਂ ਡਾਕਟਰ ਨੂੰ ਚੈੱਕਅਪ ਲਈ ਬੁਲਾਇਆ ਗਿਆ ਤਾਂ ਉਨ੍ਹਾਂ ਦਾ ਬੀ.ਪੀ ਘੱਟ ਪਾਇਆ ਗਿਆ।

ਜਦੋਂ ਇਹ ਵਧਿਆ ਤਾਂ ਡਾਕਟਰ ਨੇ ਉਨ੍ਹਾਂ ਨੂੰ ਹਸਪਤਾਲ ਲਿਜਾਣ ਦੀ ਸਲਾਹ ਦਿੱਤੀ, ਜਿਸ ਕਾਰਨ ਉਨ੍ਹਾਂ ਨੂੰ ਤੁਰੰਤ ਉਦੈਪੁਰ ਦੇ ਐਮ.ਬੀ.ਬੀ.ਐਸ. ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਆਈ.ਸੀ.ਯੂ. ਵਿੱਚ ਰੱਖਿਆ ਗਿਆ। ਸਵੇਰੇ ਰਿਪੋਰਟਾਂ ਦੀ ਜਾਂਚ ਤੋਂ ਬਾਅਦ ਸਭ ਕੁਝ ਆਮ ਵਾਂਗ ਹੋ ਗਿਆ ਅਤੇ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋਇਆ, ਜਿਸ ਕਾਰਨ ਉਨ੍ਹਾਂ ਨੂੰ ਸਵੇਰੇ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

Leave a Reply