ਨਿਊਜ਼ੀਲੈਂਡ ‘ਚ ਚਾਰ ਮੰਜ਼ਿਲਾ ਹੋਸਟਲ ‘ਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ
By admin / May 15, 2023 / No Comments / World News
ਨਿਊਜ਼ੀਲੈਂਡ : ਨਿਊਜ਼ੀਲੈਂਡ (New Zealand) ਵਿੱਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਨਿਊਜ਼ੀਲੈਂਡ ਦੇ ਵੈਲਿੰਗਟਨ ਵਿੱਚ ਮੰਗਲਵਾਰ ਸਵੇਰੇ ਇੱਕ ਹੋਸਟਲ ਵਿੱਚ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਅਧਿਕਾਰੀਆਂ ਨੂੰ ਡਰ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ।
ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਦੱਸਿਆ ਹੈ ਕਿ ਨਿਊਜ਼ੀਲੈਂਡ ‘ਚ ਚਾਰ ਮੰਜ਼ਿਲਾ ਹੋਸਟਲ ‘ਚ ਦੇਰ ਰਾਤ ਨੂੰ ਲੱਗੀ ਅੱਗ ‘ਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਮਰਨ ਵਾਲਿਆਂ ਦੀ ਗਿਣਤੀ 10 ਤੋਂ ਘੱਟ ਹੋਣ ਦੀ ਉਮੀਦ ਹੈ।
ਨਿਊਜ਼ੀਲੈਂਡ ਪੁਲਿਸ ਮੁਤਾਬਕ ਜਿਸ ਹੋਸਟਲ ‘ਚ ਅੱਗ ਲੱਗੀ ਹੈ, ਉਹ 92 ਕਮਰਿਆਂ ਵਾਲੀ ਇਮਾਰਤ ਹੈ ਅਤੇ ਅਜੇ ਤੱਕ ਇਸ ‘ਚ ਦਾਖਲ ਹੋਣਾ ਸੁਰੱਖਿਅਤ ਨਹੀਂ ਹੈ, ਕਿਉਂਕਿ ਅੱਗ ਲੱਗਣ ਕਾਰਨ ਛੱਤ ਡਿੱਗਣ ਦਾ ਖਤਰਾ ਹੈ। ਦੱਸ ਦਈਏ ਕਿ ਮੰਗਲਵਾਰ ਅੱਧੀ ਰਾਤ ਤੋਂ ਬਾਅਦ ਵੈਲਿੰਗਟਨ ‘ਚ ਲੋਫਰ ਲਾਜ ਦੀ ਉਪਰਲੀ ਮੰਜ਼ਿਲ ‘ਤੇ ਅੱਗ ਲੱਗ ਗਈ। ਪੁਲਿਸ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
The post ਨਿਊਜ਼ੀਲੈਂਡ ‘ਚ ਚਾਰ ਮੰਜ਼ਿਲਾ ਹੋਸਟਲ ‘ਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ appeared first on Timetv.