November 5, 2024

ਨਿਹੰਗ ਸਿੰਘ ਨੇ ਨੌਜ਼ਵਾਨ ‘ਤੇ ਕਿਰਪਾਨ ਨਾਲ ਕੀਤਾ ਹਮਲਾ, ਹੋਈ ਮੌਤ

ਭਵਾਨੀਗੜ੍ਹ : ਪਿੰਡ ਖਨਾਲ ਵਿੱਚ ਫਰਿੱਜ ਦੀ ਮੁਰੰਮਤ ਦੀ ਦੁਕਾਨ ਚਲਾਉਣ ਵਾਲੇ ਦਲਿਤ ਵਰਗ ਨਾਲ ਸਬੰਧਤ ਨੌਜਵਾਨ ਦਾ ਇੱਕ ਨਿਹੰਗ ਸਿੰਘ ਵੱਲੋਂ ਕਿਰਪਾਨ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਭੱਟੀਵਾਲ ਕਲਾਂ ਦੇ ਸਰਪੰਚ ਜਸਕਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਨੌਜਵਾਨ ਗੁਰਦਰਸ਼ਨ ਸਿੰਘ ਹੈਪੀ ਉਮਰ ਕਰੀਬ 26 ਸਾਲ ਪੁੱਤਰ ਸਤਗੁਰ ਸਿੰਘ ਵਾਸੀ ਪਿੰਡ ਖਨਾਲ ਕਲਾਂ ਵਿਖੇ ਫਰਿੱਜ, ਵਾਸ਼ਿੰਗ ਮਸ਼ੀਨ ਆਦਿ ਦੀ ਮੁਰੰਮਤ ਦਾ ਕੰਮ ਕਰਦਾ ਸੀ। ਬੀਤੀ ਦੇਰ ਸ਼ਾਮ ਜਦੋਂ ਉਹ ਆਪਣੀ ਦੁਕਾਨ ਅੰਦਰ ਫਰਿੱਜ ਦੀ ਮੁਰੰਮਤ ਕਰ ਰਿਹਾ ਸੀ ਤਾਂ ਪਿੰਡ ਖਨਾਲ ਕਲਾਂ ਦੇ ਜਸਵੀਰ ਸਿੰਘ ਉਰਫ਼ ਬਿੱਟੂ ਪੁੱਤਰ ਜਰਨੈਲ ਸਿੰਘ ਨੇ ਉਸ ’ਤੇ ਕਿਰਪਾਨ ਨਾਲ ਕਈ ਵਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਪਿੰਡ ਵਾਸੀਆਂ ਨੂੰ ਇਕੱਠੇ ਹੁੰਦੇ ਦੇਖ ਉਹ ਮੌਕੇ ਤੋਂ ਫਰਾਰ ਹੋ ਗਿਆ। ਗੰਭੀਰ ਜ਼ਖਮੀ ਗੁਰਦਰਸ਼ਨ ਸਿੰਘ ਨੂੰ ਇਲਾਜ ਲਈ ਸੰਗਰੂਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਸਰਪੰਚ ਜਸਕਰਨ ਸਿੰਘ ਨੇ ਦੱਸਿਆ ਕਿ ਹਮਲਾਵਰ ਜਸਵੀਰ ਸਿੰਘ ਉਰਫ਼ ਬਿੱਟੂ ਪੁੱਤਰ ਜਰਨੈਲ ਸਿੰਘ ਨੇ ਕਈ ਦਿਨ ਪਹਿਲਾਂ ਗੁਰਦਰਸ਼ਨ ਸਿੰਘ ਨੂੰ ਆਪਣਾ ਫਰਿੱਜ ਠੀਕ ਕਰਨ ਲਈ ਕਿਹਾ ਸੀ ਪਰ ਸਮਾਂ ਨਾ ਹੋਣ ਕਾਰਨ ਗੁਰਦਰਸ਼ਨ ਸਿੰਘ ਨੇ ਫਰਿੱਜ ਠੀਕ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਉਸ ਨੇ ਗੁਰਦਰਸ਼ਨ ਸਿੰਘ ਨੂੰ ਦੁਕਾਨ ਖਾਲੀ ਕਰਨ, ਪਿੰਡ ਤੋਂ ਬਾਹਰ ਕੱਢਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਜਿਸ ਕਾਰਨ ਉਕਤ ਨਿਹੰਗ ਸਿੰਘਾਂ ਨੇ ਬੀਤੀ ਸ਼ਾਮ ਗੁਰਦਰਸ਼ਨ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਇਸ ਸਬੰਧੀ ਥਾਣਾ ਦਿੜਬਾ ਦੇ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਨਾਲ ਗੱਲ ਕਰਨ ‘ਤੇ ਉਨ੍ਹਾਂ ਦੱਸਿਆ ਕਿ ਮਿ੍ਤਕ ਗੁਰਦਰਸ਼ਨ ਸਿੰਘ ਦੇ ਪਿਤਾ ਸਤਿਗੁਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਨਿਹੰਗ ਸਿੰਘ ਜਸਵੀਰ ਸਿੰਘ ਉਰਫ਼ ਬਿੱਟੂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਨਿਹੰਗ ਸਿੰਘ ਪੁੱਤਰ ਨੇ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

By admin

Related Post

Leave a Reply