Advertisement

ਨੂਹ ਜ਼ਿਲ੍ਹੇ ਤੋਂ ਲੰਘ ਰਹੇ ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਵਾਪਰਿਆ ਭਿਆਨਕ ਹਾਦਸਾ , 6 ਦੀ ਮੌਤ, 5 ਜ਼ਖਮੀ

ਨੂਹ : ਹਰਿਆਣਾ ਦੇ ਨੂਹ ਜ਼ਿਲ੍ਹੇ ਤੋਂ ਲੰਘ ਰਹੇ ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਅੱਜ ਸਵੇਰੇ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ 6 ਸਫਾਈ ਕਰਮਚਾਰੀਆਂ ਦੀ ਮੌਤ ਹੋ ਗਈ ਹੈ ਜਦਕਿ 5 ਗੰਭੀਰ ਰੂਪ ਨਾਲ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਫਿਰੋਜ਼ਪੁਰ, ਝਿਰਕਾ ਥਾਣਾ ਖੇਤਰ ਦੇ ਇਬਰਾਹਿਮ ਬਾਸ ਪਿੰਡ ਨੇੜੇ ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਤੇਜ਼ ਰਫ਼ਤਾਰ ਪਿਕਅਪ ਵਾਹਨ ਨੇ ਸਫਾਈ ਕਾਰਜਾਂ ‘ਚ ਜੁੱਟੇ ਕਰਮਚਾਰੀਆਂ ਨੂੰ ਟੱਕਰ ਮਾਰ ਦਿੱਤੀ।

ਮੌਕੇ ‘ਤੇ ਮਚੀ ਚੀਕ-ਪੁਕਾਰ

ਇਹ ਘਟਨਾ ਅੱਜ ਸਵੇਰੇ 10 ਵਜੇ ਦੇ ਕਰੀਬ ਵਾਪਰੀ। ਸਵੇਰੇ ਸਫਾਈ ਕਰਮਚਾਰੀ ਐਕਸਪ੍ਰੈਸਵੇਅ ‘ਤੇ ਸਫਾਈ ਕਰ ਰਹੇ ਸਨ। ਅਚਾਨਕ ਇਕ ਤੇਜ਼ ਰਫ਼ਤਾਰ ਪਿਕਅਪ ਨੇ ਇਨ੍ਹਾਂ ਕਰਮਚਾਰੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 6 ਸਫਾਈ ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ 5 ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਜਨਰਲ ਹਸਪਤਾਲ ਭੇਜ ਦਿੱਤਾ ਗਿਆ ਹੈ। ਦਿੱਲੀ-ਮੁੰਬਈ ਐਕਸਪ੍ਰੈਸਵੇਅ ਹਾਦਸੇ ‘ਚ 6 ਲੋਕਾਂ ਦੀ ਮੌਤ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮਚ ਗਈ। ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਿੱਚ ਮਦਦ ਕੀਤੀ। ਮ੍ਰਿਤਕਾਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਿਕਅਪ ਚਾਲਕ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

The post ਨੂਹ ਜ਼ਿਲ੍ਹੇ ਤੋਂ ਲੰਘ ਰਹੇ ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਵਾਪਰਿਆ ਭਿਆਨਕ ਹਾਦਸਾ , 6 ਦੀ ਮੌਤ, 5 ਜ਼ਖਮੀ appeared first on Time Tv.

Leave a Reply

Your email address will not be published. Required fields are marked *