ਨੋਇਡਾ : ਨੋਇਡਾ ਵਿੱਚ ਅੱਜ ਤੜਕੇ ਇੱਕ ਬੈਂਕੁਏਟ ਹਾਲ (A Banquet Hall) ਵਿੱਚ ਅੱਗ ਲੱਗਣ ਕਾਰਨ ਇੱਕ ਇਲੈਕਟ੍ਰੀਸ਼ੀਅਨ ਦੀ ਮੌਤ (An Electrician Died) ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸੈਕਟਰ-113 ਥਾਣਾ ਖੇਤਰ ਦੇ ਪਿੰਡ ਸਰਫਾਬਾਦ ਨੇੜੇ ਤੜਕੇ ਕਰੀਬ 3.30 ਵਜੇ ਉਸ ਸਮੇਂ ਵਾਪਰੀ ਜਦੋਂ ‘ਲੋਟਸ ਗ੍ਰੇਨੇਡੀਅਰ’ ਬੈਂਕੁਏਟ ਹਾਲ ‘ਚ ਅਚਾਨਕ ਭਿਆਨਕ ਅੱਗ ਲੱਗ ਗਈ।

ਨੋਇਡਾ ਸੈਕਟਰ 74 ਦੇ ਬੈਂਕੁਏਟ ਹਾਲ ਵਿੱਚ  ਲੱਗ ਗਈ ਭਿਆਨਕ ਅੱਗ
ਪੁਲਿਸ ਦੇ ਡਿਪਟੀ ਕਮਿਸ਼ਨਰ (ਜ਼ੋਨ-1) ਰਾਮਬਦਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ 3.40 ਵਜੇ ਅੱਗ ਬੁਝਾਊ ਵਿਭਾਗ ਦੇ ਕਰਮਚਾਰੀ 5 ਗੱਡੀਆਂ ਨਾਲ ਮੌਕੇ ‘ਤੇ ਪਹੁੰਚ ਗਏ, ਪਰ ਵੱਡੀਆਂ ਅੱਗਾਂ ਨੂੰ ਦੇਖਦਿਆਂ 10 ਹੋਰ ਗੱਡੀਆਂ ਨੂੰ ਬੁਲਾਉਣਾ ਪਿਆ । ਉਨ੍ਹਾਂ ਦੱਸਿਆ ਕਿ ਹਾਲ ‘ਚ ਫਸੇ ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਪਰ ਪ੍ਰਵਿੰਦਰ ਨਾਂ ਦੇ ਵਿਅਕਤੀ ਦੀ ਮੌਤ ਹੋ ਗਈ ਅਤੇ ਉਹ ਪੇਸ਼ੇ ਤੋਂ ਇਲੈਕਟ੍ਰੀਸ਼ੀਅਨ ਸੀ।

3 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਪਾਇਆ ਗਿਆ ਕਾਬੂ
ਚੀਫ਼ ਫਾਇਰ ਅਫ਼ਸਰ ਪ੍ਰਦੀਪ ਕੁਮਾਰ ਚੌਬੇ ਨੇ ਦੱਸਿਆ ਕਿ ਬੈਂਕੁਏਟ ਹਾਲ ਦਾ ਢਾਂਚਾ ਜ਼ਿਆਦਾਤਰ ਲੱਕੜ ਦਾ ਬਣਿਆ ਹੋਇਆ ਸੀ, ਜਿਸ ਕਾਰਨ ਅੱਗ ਨੇ ਥੋੜ੍ਹੇ ਸਮੇਂ ਵਿੱਚ ਹੀ ਭਿਆਨਕ ਰੂਪ ਧਾਰਨ ਕਰ ਲਿਆ। ਕਰੀਬ 3 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਡਿਪਟੀ ਕਮਿਸ਼ਨਰ ਆਫ਼ ਪੁਲਿਸ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਸਾਲ ਪਹਿਲਾਂ 21 ਨਵੰਬਰ ਨੂੰ ਇਸੇ ਬੈਂਕੁਏਟ ਹਾਲ ਵਿੱਚ ਵੈਲਡਿੰਗ ਦੇ ਕੰਮ ਦੌਰਾਨ ਅੱਗ ਲੱਗ ਗਈ ਸੀ, ਹਾਲਾਂਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ।

Leave a Reply