ਬਟਾਲਾ : ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਅਭਿਸ਼ੇਕ ਕੁਮਾਰ ਪੁੱਤਰ ਰਾਕੇਸ਼ ਕੁਮਾਰ ਵਾਸੀ ਗਾਂਧੀ ਕੈਂਪ ਬਟਾਲਾ ਨੇ ਦੱਸਿਆ ਕਿ ਬੀਤੀ 6 ਜੂਨ ਨੂੰ ਰਾਤ ਕਰੀਬ 9 ਵਜੇ ਉਸ ਦੀ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਦੋ ਵਿਅਕਤੀਆਂ ਨਾਲ ਬਹਿਸ ਹੋ ਗਈ ਸੀ ਰੋਡ ‘ਤੇ ਜਾ ਰਹੇ ਸਨ ਤਾਂ ਉਕਤ ਵਿਅਕਤੀਆਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ।

ਇਸ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਪੁਲਿਸ ਨੇ ਅਭਿਸ਼ੇਕ ਕੁਮਾਰ ਦੇ ਬਿਆਨਾਂ ’ਤੇ ਸਬੰਧਤ ਦੋਵਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Leave a Reply