November 5, 2024

ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਬਹਾਨੇ ਮਾਰੀ ਲੱਖਾਂ ਰੁਪਏ ਦੀ ਠੱਗੀ

ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ...

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਸਿਟੀ ਪੁਲਿਸ (Ferozepur City Police) ਨੇ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦੇ ਬਹਾਨੇ 2 ਲੱਖ 60 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਆਈ.ਪੀ.ਸੀ ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ 2014 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਰਮਨ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਸਾਗਰ ਪੁੱਤਰ ਸੁਰਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਅਤੇ ਬਿਆਨਾਂ ‘ਚ ਦੋਸ਼ ਲਗਾਇਆ ਹੈ ਕਿ ਸਤਨਾਮ ਸਿੰਘ, ਛਿੰਦਰਪਾਲ ਸਿੰਘ ਅਤੇ ਮਹਿੰਦਰ ਸਿੰਘ ਨੇ ਉਸ ਨੂੰ ਵਿਦੇਸ਼ ਭੇਜਣ ਦੇ ਬਹਾਨੇ 2 ਲੱਖ 60 ਹਜ਼ਾਰ ਰੁਪਏ ਲੈ ਲਏ ਸਨ ਅੱਜ ਤੱਕ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਹੈ ਅਤੇ ਨਾ ਹੀ ਨਾਮਜ਼ਦ ਵਿਅਕਤੀਆਂ ਵੱਲੋਂ ਉਸ ਤੋਂ ਲਏ ਪੈਸੇ ਵਾਪਸ ਕੀਤੇ ਗਏ ਹਨ। ਰਮਨ ਕੁਮਾਰ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਪੁਲਿਸ ਵੱਲੋਂ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

By admin

Related Post

Leave a Reply