ਪਟਿਆਲਾ : ਯੂਨੀਵਰਸਿਟੀ ਪਟਿਆਲਾ (Patiala University) ਦੇ ਨੇਬਰਹੁੱਡ ਕੈਂਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿਚ ਕੰਮ ਕਰ ਰਹੇ ਅਸਿਸਟੈਂਟ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀਨ ਦਫਤਰ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ 40ਵੇਂ ਦਿਨ ਵੀ ਜਾਰੀ ਰਿਹਾ।

ਯੂਨੀਵਰਸਿਟੀ ਦਾ ਮੁੱਖ ਗੇਟ ਅੱਜ ਧਰਨਾਕਾਰੀਆਂ ਵੱਲੋਂ ਬੰਦ ਕਰ ਦਿੱਤਾ ਗਿਆ, ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਗੈਸਟ ਫੈਕਲਟੀ ਅਧਿਆਪਕਾਂ ਦੀ ਇੰਟਰਵਿਊ ਦੇ ਬਹਾਨੇ ਪਹਿਲਾਂ ਹੀ ਕੰਮ ਕਰ ਰਹੇ ਅਧਿਆਪਕਾਂ ਨੂੰ ਕੰਮ ਤੋਂ ਹਟਾ ਰਿਹਾ ਹੈ।

ਜਦੋਂ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਕੱਚੇ ਮੁਲਾਜ਼ਮਾਂ ਨੂੰ ਕੱਚੇ ਦੀ ਜਗ੍ਹਾਂ ਨਹੀਂ ਰੱਖਿਆ ਜਾ ਸਕਦਾ। ਅੱਜ ਸਹਾਇਕ ਪ੍ਰੋਫੈਸਰਾਂ ਨੇ ਪੂਰੀ ਯੂਨੀਵਰਸਿਟੀ ਵਿੱਚ ਰੋਸ ਮਾਰਚ ਕੀਤਾ ਅਤੇ ਯੂਨੀਵਰਸਿਟੀ ਦੇ ਮੁੱਖ ਗੇਟ ਨੂੰ ਵੀ ਬੰਦ ਕਰਕੇ ਲੋਕਾਂ ਨੂੰ ਆਪਣੀ ਸਮੱਸਿਆ ਦੱਸੀ।

Leave a Reply