November 5, 2024

ਪਟਿਆਲਾ ‘ਚ ਵਾਪਰਿਆ ਵੱਡਾ ਹਾਦਸਾ, ਨਹਿਰ ‘ਚ ਡਿੱਗੀ ਗੈਸ ਸਿਲੰਡਰਾਂ ਨਾਲ ਭਰੀ ਗੱਡੀ

Latest Punjabi News | Home |Time tv. news

ਪਟਿਆਲਾ : ਪਟਿਆਲਾ ਵਿਖੇ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੋਂ ਦੇ ਕਸਬਾ ਸ਼ੁਤਰਾਣਾ ਵਿਖੇ ਬੀਤੀ ਰਾਤ ਗੈਸ ਸਿਲੰਡਰਾਂ (gas cylinders) ਨਾਲ ਭਰੀ ਹੋਈ ਪਿਕਅੱਪ ਗੱਡੀ ਭਾਖੜਾ ਨਹਿਰ (Bhakra canal) ਵਿਚ ਡਿੱਗ ਗਈ। ਨਹਿਰ ਵਿਚ ਡਿੱਗੇ ਸਿਲੰਡਰਾਂ ਦੀ ਤੇਜ਼ੀ ਨਾਲ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਉਥੇ ਹੀ ਗੱਡੀ ਦਾ ਡਰਾਈਵਰ ਲਾਪਤਾ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿਚ ਡਰਾਈਵਰ ਪਾਣੀ ਦੇ ਤੇਜ਼ ਵਹਾਅ ਵਿਚ ਲਾਪਤਾ ਹੋ ਗਿਆ ਹੈ, ਜਿਸ ਦੀ ਪੁਲਿਸ ਅਤੇ ਪਰਿਵਾਰ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਭਾਲ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਪਾਤੜਾਂ ਦੀ ਗੈਸ ਏਜੰਸੀ ਦੀ ਗੈਸ ਸਿਲੰਡਰਾਂ ਵਾਲੀ ਗੱਡੀ ਭਾਖੜਾ ਨਹਿਰ ਦੀ ਪਟੜੀ ਉਤੇ ਖਨੌਰੀ ਤੋਂ ਸ਼ੁਤਰਾਣਾ ਕਸਬੇ ਵੱਲ ਆ ਰਹੀ ਸੀ ਤਾਂ ਪਿੰਡ ਨਾਈਵਾਲਾ ਨੇੜੇ ਗੱਡੀ ਬੈਕ ਕਰਦੇ ਸਮੇਂ ਅਚਾਨਕ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ। ਲਾਪਤਾ ਡਰਾਈਵਰ ਦੀ ਪਛਾਣ ਗੁਰਦਿੱਤ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਸ਼ੁਤਰਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਗੋਤਾਖ਼ੋਰਾਂ ਦੀ ਮਦਦ ਨਾਲ ਗੱਡੀ ਤਾਂ ਬਰਾਮਦ ਕਰ ਲਈ ਹੈ ਪਰ ਗੁਰਦਿੱਤ ਸਿੰਘ ਲਾਪਤਾ ਦੱਸਿਆ ਜਾ ਰਿਹਾ ਹੈ। ਗੁਰਦਿੱਤ ਸਿੰਘ 6 ਭੈਣਾਂ ਦਾ ਇਕਲੌਤਾ ਭਰਾ ਹੈ ਅਤੇ ਵਿਆਹਿਆ ਹੋਇਆ ਹੈ।

By admin

Related Post

Leave a Reply