November 5, 2024

ਪਰਾਲੀ ਸਾੜਨ ਦੇ ਮਾਮਲੇ ‘ਚ ਜਿਨ੍ਹਾਂ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਹੁਕਮ ਕੀਤੇ ਜਾਰੀ

Latest Haryana News | Stubble Burning | Haryana

ਕੈਥਲ : ਪਰਾਲੀ ਸਾੜਨ ਦੇ ਮਾਮਲੇ ‘ਚ ਸਰਕਾਰ ਐਕਸ਼ਨ ਮੋਡ ‘ਚ ਆ ਗਈ ਹੈ। ਹਰਿਆਣਾ ਦੇ ਮੁੱਖ ਸਕੱਤਰ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਪਰਾਲੀ ਸਾੜਨ ਦੇ ਮਾਮਲੇ ਵਿੱਚ ਜਿਨ੍ਹਾਂ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ, ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ। ਕੈਥਲ ਪੁਲਿਸ ਨੇ ਵੀ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਡੀ.ਐਸ.ਪੀ ਵੀਰਭਾਨ ਨੇ ਦੱਸਿਆ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਉਨ੍ਹਾਂ ਸਬੰਧਤ ਥਾਣਾ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਕਿਸਾਨਾਂ ਖ਼ਿਲਾਫ਼ ਪਰਾਲੀ ਸਾੜਨ ਦੇ ਮਾਮਲੇ ਦਰਜ ਹਨ, ਉਨ੍ਹਾਂ ਨੂੰ ਅੱਜ ਹੀ ਗ੍ਰਿਫ਼ਤਾਰ ਕਰ ਲਿਆ ਜਾਵੇ।

ਕੈਥਲ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 123 ਮਾਮਲੇ ਸਾਹਮਣੇ ਆ ਚੁੱਕੇ ਹਨ 

ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਡਿਪਟੀ ਡਾਇਰੈਕਟਰ ਬਾਬੂਰਾਮ ਨੇ ਦੱਸਿਆ ਕਿ ਹੁਣ ਤੱਕ ਕੈਥਲ ਵਿੱਚ ਪਰਾਲੀ ਸਾੜਨ ਦੇ 123 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 63 ਕਿਸਾਨਾਂ ਤੋਂ 1 ਲੱਖ 57 ਹਜ਼ਾਰ ਰੁਪਏ ਜੁਰਮਾਨੇ ਵਜੋਂ ਵਸੂਲ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪਰਾਲੀ ਸਾੜਨ ਵਾਲੇ 11 ਕਿਸਾਨਾਂ ਵਿਰੁੱਧ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ 11 ਐਫ.ਆਈ.ਆਰ. ਦਰਜ਼ ਕਰਵਾਈ ਗਈ ਹੈ।

ਕੈਥਲ ਦੇ ਡਿਪਟੀ ਕਮਿਸ਼ਨਰ ਵਿਵੇਕ ਭਾਰਤੀ ਨੇ ਦੱਸਿਆ ਕਿ ਅੱਜ ਮੁੱਖ ਸਕੱਤਰ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਵਿੱਚ ਹੁਕਮ ਦਿੱਤੇ ਗਏ ਹਨ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਵੱਧ ਰਹੇ ਮਾਮਲਿਆਂ ਨੂੰ ਰੋਕਿਆ ਜਾ ਸਕੇ। ਸੁਪਰੀਮ ਕੋਰਟ ਵੱਲੋਂ ਤਲਬ ਕੀਤੇ ਗਏ ਹੁਕਮਾਂ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਕੋਈ ਲਿਖਤੀ ਹੁਕਮ ਨਹੀਂ ਮਿ ਲਿਆ ਹੈ ਅਤੇ ਉਨ੍ਹਾਂ ਨੂੰ ਅਖ਼ਬਾਰ ਰਾਹੀਂ ਸੂਚਨਾ ਮਿਲੀ ਹੈ।

By admin

Related Post

Leave a Reply