November 5, 2024

ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਨੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਹਨ। ਕਮੇਟੀ ਅਨੁਸਾਰ ਸ਼ਰਧਾਲੂਆਂ ਦਾ ਜੱਥਾ ਨਵੰਬਰ 2024 ਵਿੱਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਜਿਆ ਜਾਵੇਗਾ। ਇਸ ਸਬੰਧੀ ਵੀਜ਼ਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਸ਼ਰਧਾਲੂਆਂ ਨੂੰ 10 ਅਗਸਤ ਤੱਕ ਆਪਣੇ ਪਾਸਪੋਰਟ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤਰਫੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣਾ ਚਾਹੁੰਦੇ ਹਨ, ਉਹ ਆਪਣਾ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਦਿਖਾਉਣ। ਕਮੇਟੀ 10 ਅਗਸਤ ਤੱਕ ਕਮੇਟੀ ਦਫ਼ਤਰ ਵਿੱਚ ਯਾਤਰਾ ਵਿਭਾਗ ਨੂੰ ਸਿਫਾਰਸ਼ਾਂ ਸਮੇਤ ਭੇਜੇ।

ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਨਾਲ ਨੱਥੀ ਕਰਨਾ ਜ਼ਰੂਰੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸਮੇਂ ਸਿਰ ਸ਼੍ਰੋਮਣੀ ਕਮੇਟੀ ਨੂੰ ਸੌਂਪਣ, ਤਾਂ ਜੋ ਵੀਜ਼ਾ ਪ੍ਰਕਿਿਰਆ ਨੂੰ ਨੇਪਰੇ ਚਾੜ੍ਹਨ ਲਈ ਅਗਲੇਰੀ ਕਾਰਵਾਈ ਕੀਤੀ ਜਾ ਸਕੇ।

By admin

Related Post

Leave a Reply