ਪਾਕਿਸਤਾਨ : ਪਾਕਿਸਤਾਨ ਵਿੱਚ ਇੱਕ ਵਾਰ ਫਿਰ ਭੂਚਾਲ ਨੇ ਧਰਤੀ ਨੂੰ ਹਿਲਾ ਕੇ ਰੱਖ ਦਿੱਤਾ, ਜਦੋਂ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.2 ਮਾਪੀ ਗਈ। ਦੋ ਦਿਨ ਪਹਿਲਾਂ ਵੀ ਪਾਕਿਸਤਾਨ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਅੱਜ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕਿਆਂ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.2 ਸੀ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੇ ਅਨੁਸਾਰ, ਪਾਕਿਸਤਾਨ ਵਿੱਚ ਦੁਪਹਿਰ 1:37 ਵਜੇ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨ.ਸੀ.ਐਸ) ਦੇ ਅਨੁਸਾਰ, ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.4 ਮਾਪੀ ਗਈ।
ਭੂਚਾਲ ਦਾ ਕੇਂਦਰ ਪੰਜਾਬ ਸੂਬੇ ਦੇ ਮੁਲਤਾਨ ਦੇ ਆਲੇ-ਦੁਆਲੇ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸਥਿਤ ਸੀ। ਭੂਚਾਲ ਦੇ ਝਟਕਿਆਂ ਨੇ ਮੁਲਤਾਨ, ਲਾਹੌਰ, ਬਹਾਵਲਪੁਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਦਹਿਸ਼ਤ ਫੈਲਾ ਦਿੱਤੀ। ਲੋਕ ਆਪਣੇ ਘਰਾਂ, ਦੁਕਾਨਾਂ ਅਤੇ ਦਫਤਰਾਂ ਤੋਂ ਬਾਹਰ ਖੁੱਲ੍ਹੀਆਂ ਥਾਵਾਂ ਵੱਲ ਭੱਜਦੇ ਹੋਏ ਦਿਖਾਈ ਦਿੱਤੇ। ਬਹੁਤ ਸਾਰੇ ਲੋਕਾਂ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜਿਸ ਵਿੱਚ ਭੂਚਾਲ ਦੀ ਪੁਸ਼ਟੀ ਕੀਤੀ ਗਈ ਹੈ।
The post ਪਾਕਿਸਤਾਨ ‘ਚ ਇੱਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕੇ ਕੀਤੇ ਗਏ ਮਹਿਸੂਸ appeared first on TimeTv.
Leave a Reply