Mon. May 20th, 2024

ਪਾਕਿਸਤਾਨ ‘ਚ ਯਾਤਰੀ ਨਾਲ ਭਰੀ ਬੱਸ ਡੂੰਘੀ ਖੱਡ ‘ਚ ਡਿੱਗਣ ਕਾਰਨ 20 ਲੋਕਾਂ ਦੀ ਮੌਤ, 15 ਜ਼ਖ਼ਮੀ

By admin May3,2024

ਪੇਸ਼ਾਵਰ : ਉੱਤਰ-ਪੱਛਮੀ ਪਾਕਿਸਤਾਨ (Pakistan) ‘ਚ ਸ਼ੁੱਕਰਵਾਰ ਨੂੰ ਯਾਨੀ ਅੱਜ ਇਕ ਯਾਤਰੀ ਬੱਸ ਫਿਸਲਣ ਅਤੇ ਡੂੰਘੀ ਖੱਡ ‘ਚ ਡਿੱਗਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਗਿਲਗਿਤ-ਬਾਲਟਿਸਤਾਨ ਖੇਤਰ ਦੇ ਦਿਆਮੇਰ ਜ਼ਿਲ੍ਹੇ ਵਿੱਚ ਕਾਰਾਕੋਰਮ ਹਾਈਵੇਅ ‘ਤੇ ਵਾਪਰੀ। ਬੱਸ ਰਾਵਲਪਿੰਡੀ ਤੋਂ ਹੁੰਜ਼ਾ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਡਰਾਈਵਰ ਗੱਡੀ ਤੋਂ ਕੰਟਰੋਲ ਗੁਆ ਬੈਠਾ ਸੀ।

ਅਧਿਕਾਰੀ ਨੇ ਕਿਹਾ ਕਿ ਇਹ ਸਪੱਸ਼ਟ ਨਹੀਂ ਹੈ ਕਿ ਬੱਸ ਵਿੱਚ ਕਿੰਨੇ ਯਾਤਰੀ ਸਨ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਘੱਟੋ-ਘੱਟ 15 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹਨ ਅਤੇ ਲਾਸ਼ਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਹਸਪਤਾਲ ਦੇ ਇੱਕ ਸੂਤਰ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ ਕਿਉਂਕਿ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ। ਗਿਲਗਿਤ-ਬਾਲਟਿਸਤਾਨ ਦੇ ਮੁੱਖ ਮੰਤਰੀ ਹਾਜੀ ਗੁਲਬਰ ਖਾਨ ਨੇ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪ੍ਰਸ਼ਾਸਨ ਨੂੰ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

The post ਪਾਕਿਸਤਾਨ ‘ਚ ਯਾਤਰੀ ਨਾਲ ਭਰੀ ਬੱਸ ਡੂੰਘੀ ਖੱਡ ‘ਚ ਡਿੱਗਣ ਕਾਰਨ 20 ਲੋਕਾਂ ਦੀ ਮੌਤ, 15 ਜ਼ਖ਼ਮੀ appeared first on Timetv.

By admin

Related Post

Leave a Reply

Discover more from CK Media Network

Subscribe now to keep reading and get access to the full archive.

Continue reading