ਪਾਕਿਸਤਾਨ : ਪਾਕਿਸਤਾਨ (Pakistan) ਦੇ ਕਰਾਚੀ ਸ਼ਹਿਰ ‘ਚ ਆਤਮਘਾਤੀ ਹਮਲਾ ਹੋਇਆ ਹੈ। ਇਸ ਹਮਲੇ ਵਿੱਚ ਦੋ ਲੋਕਾਂ ਦੀ ਜਾਨ ਚਲੀ ਗਈ ਹੈ। ਇਹ ਹਮਲਾ ਵਿਦੇਸ਼ੀ ਨਾਗਰਿਕਾਂ ਦੇ ਵਾਹਨਾਂ ‘ਤੇ ਕੀਤਾ ਗਿਆ ਹੈ। ਇਸ ਗੱਡੀ ਵਿੱਚ ਪੰਜ ਜਾਪਾਨੀ ਨਾਗਰਿਕਾਂ ਸਮੇਤ ਕੁੱਲ ਸੱਤ ਲੋਕ ਸਵਾਰ ਸਨ। ਸਾਰੇ ਪੰਜ ਜਾਪਾਨੀ ਨਾਗਰਿਕ ਹਮਲੇ ਤੋਂ ਬਚ ਗਏ ਪਰ ਵਾਹਨ ਦੇ ਡਰਾਈਵਰ ਅਤੇ ਸੁਰੱਖਿਆ ਗਾਰਡ ਦੀ ਮੌਤ ਹੋ ਗਈ। ਇਸ ਹਮਲੇ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਦੋ ਅੱਤਵਾਦੀ ਮਾਰੇ ਗਏ।

ਪੁਲਿਸ ਦਾ ਕਹਿਣਾ ਹੈ ਕਿ ਇਹ ਹਮਲਾ ਜਾਪਾਨੀ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ ਪਰ ਇਸ ਹਮਲੇ ਵਿੱਚ ਵਿਦੇਸ਼ੀ ਨਾਗਰਿਕਾਂ ਨੂੰ ਕੋਈ ਸੱਟ ਨਹੀਂ ਲੱਗੀ। ਉਨ੍ਹਾਂ ਨੂੰ ਤੁਰੰਤ ਸੁਰੱਖਿਅਤ ਥਾਂ ‘ਤੇ ਪਹੁੰਚਾਇਆ ਗਿਆ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਆਤਮਘਾਤੀ ਹਮਲੇ ਦੀ ਪੁਸ਼ਟੀ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਸਾਲਾਂ ਤੋਂ ਪਾਕਿਸਤਾਨ ਵਿੱਚ ਚੀਨੀ ਨਾਗਰਿਕਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਹਮਲੇ ਕੀਤੇ ਜਾ ਰਹੇ ਹਨ। ਹਾਲ ਹੀ ਵਿੱਚ ਪਾਕਿਸਤਾਨ ਵਿੱਚ ਪੰਜ ਚੀਨੀ ਇੰਜੀਨੀਅਰਾਂ ਦੀ ਮੌਤ ਹੋ ਗਈ ਸੀ।

The post ਪਾਕਿਸਤਾਨ ‘ਚ ਵਿਦੇਸ਼ੀ ਨਾਗਰਿਕਾਂ ਦੀ ਗੱਡੀ ‘ਤੇ ਹੋਇਆ ਹਮਲਾ, 2 ਦੀ ਮੌਤ appeared first on Timetv.

Leave a Reply