November 5, 2024

ਪਾਕਿਸਤਾਨ ਤੋਂ ਮੰਗਵਾਈ ਗਈ ਹੈਰੋਇਨ ਦੀ ਵੱਡੀ ਖੇਪ ਕੀਤੀ ਗਈ ਬਰਾਮਦ

Latest Punjabi News | Ferozepur district | Herion | Pakistan

ਫ਼ਿਰੋਜ਼ਪੁਰ : ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ਨੇੜੇ ਸਰਚ ਅਭਿਆਨ ਦੌਰਾਨ ਪਾਕਿਸਤਾਨ ਤੋਂ ਡਰੋਨ ਰਾਹੀਂ ਲਿਆਂਦੀ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਪੀ ਇਨਵੈਸਟੀਗੇਸ਼ਨ ਫ਼ਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਜਦੋਂ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਐਸ.ਐਚ.ਓ ਇੰਸਪੈਕਟਰ ਜਸਵੰਤ ਸਿੰਘ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਸੀ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਫ਼ਿਰੋਜ਼ਪੁਰ ਨੇੜੇ ਭਾਰਤੀ ਤਸਕਰ ਵੱਲੋਂ ਸ਼ਰਾਬ ਦੀ ਤਸਕਰੀ ਕੀਤੀ ਜਾ ਰਹੀ ਹੈ। ਸਰਹੱਦ ‘ਤੇ ਪਾਕਿਸਤਾਨੀ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਈ ਗਈ, ਜਿਸ ‘ਤੇ ਪੁਿਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਇੰਸਪੈਕਟਰ ਜਸਵੰਤ ਸਿੰਘ ਦੀ ਅਗਵਾਈ ‘ਚ ਦਰਿਆ ਦੇ ਕੱਚੇ ਬੰਨ੍ਹ ਨੇੜੇ ਖੇਤਾਂ ‘ਚ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੂੰ ਖੇਤਾਂ ‘ਚੋਂ 1 ਕਿਲੋ 28 ਗ੍ਰਾਮ ਹੈਰੋਇਨ ਬਰਾਮਦ ਹੋਈ।

ਉਨ੍ਹਾਂ ਦੱਸਿਆ ਕਿ ਇਸ ਹੈਰੋਇਨ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਅਣਪਛਾਤੇ ਸਮੱਗਲਰਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਅਤੇ ਏਅਰਕ੍ਰਾਫਟ ਐਕਟ 1934 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਸ ਭਾਰਤੀ ਤਸਕਰ ਨੇ ਖਰੀਦੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।

By admin

Related Post

Leave a Reply