ਕਰਾਚੀ : ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ (Balochistan) ਖੇਤਰ ‘ਚ ਸਥਿਤ ਬੰਦਰਗਾਹ ਸ਼ਹਿਰ ਗਵਾਦਰ ‘ਚ ਅੱਜ ਹੋਏ ਅੱਤਵਾਦੀ ਹਮਲੇ ‘ਚ ਘੱਟੋ-ਘੱਟ 7 ਮਜ਼ਦੂਰ ਮਾਰੇ ਗਏ। ਗਵਾਦਰ ਪੁਲਿਸ ਸਟੇਸ਼ਨ ਦੇ ਇੰਚਾਰਜ (ਐੱਸ. ਐੱਚ. ਓ.) ਮੋਹਸਿਨ ਅਲੀ ਦੇ ਹਵਾਲੇ ਨਾਲ ਦੱਸਿਆ ਕਿ ਅਣਪਛਾਤੇ ਬੰਦੂਕਧਾਰੀਆਂ ਨੇ ਸੁਰਬੰਦਰ ਇਲਾਕੇ ‘ਚ ਗਵਾਦਰ ਫਿਸ਼ ਹਾਰਬਰ ਨੇੜੇ ਇਕ ਇਮਾਰਤ ‘ਤੇ ਗੋਲੀਬਾਰੀ ਕੀਤੀ, ਜਿਸ ‘ਚ 7 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਮਲੇ ‘ਚ ਮਾਰੇ ਗਏ ਅਤੇ ਜ਼ਖਮੀ ਹੋਏ ਵਿਅਕਤੀ ਇਲਾਕੇ ‘ਚ ਵਾਲ ਕੱਟਣ ਦੀ ਦੁਕਾਨ ‘ਤੇ ਕੰਮ ਕਰਦੇ ਸਨ। ਉਹ ਖਾਨੇਵਾਲ, ਪੰਜਾਬ ਦਾ ਵਸਨੀਕ ਸੀ। ਪੁਲਿਸ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਨੂੰ ਗਵਾਦਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਵੀ ਇੱਥੇ ਭੇਜ ਦਿੱਤੀਆਂ ਗਈਆਂ ਹਨ। ਹੁਣ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਬਲੋਚਿਸਤਾਨ ਦੇ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਗਵਾਦਰ ‘ਚ ਹੋਏ ਇਸ ਹਮਲੇ ‘ਚ ਲੋਕਾਂ ਦੇ ਮਾਰੇ ਜਾਣ ਦੀ ਨਿੰਦਾ ਕੀਤੀ ਹੈ।

ਉਨ੍ਹਾਂ ਇਸ ਮਾਮਲੇ ਦੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਹਮਲੇ ਵਿੱਚ ਸ਼ਾਮਲ ਅੱਤਵਾਦੀਆਂ ਅਤੇ ਉਨ੍ਹਾਂ ਦੇ ਮਦਦਗਾਰਾਂ ਨੂੰ ਫੜਨ ਲਈ ਹਰ ਤਰ੍ਹਾਂ ਦੀ ਤਾਕਤ ਵਰਤੀ ਜਾਵੇਗੀ। ਬਲੋਚਿਸਤਾਨ ਦੇ ਗ੍ਰਹਿ ਮੰਤਰੀ ਮੀਰ ਜ਼ਿਆ ਉੱਲਾ ਲੰਗੋ ਨੇ ਇਸ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਜਾਂਚ ਦੇ ਹੁਕਮ ਦਿੱਤੇ ਹਨ।

ਮੰਤਰੀ ਨੇ ਕਿਹਾ ਕਿ ਵਰਕਰਾਂ ਨੂੰ ਮਾਰਨਾ ਕਾਇਰਤਾ ਭਰੀ ਹਰਕਤ ਹੈ ਅਤੇ ਅੱਤਵਾਦੀਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਇਹ ਘਟਨਾ ਬਲੋਚਿਸਤਾਨ ਦੇ ਨੁਸ਼ਕੀ ਜ਼ਿਲ੍ਹੇ ‘ਚ ਵੱਖ-ਵੱਖ ਅੱਤਵਾਦੀ ਘਟਨਾਵਾਂ ‘ਚ ਅਣਪਛਾਤੇ ਹਮਲਾਵਰਾਂ ਨੇ 11 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਹਫਤੇ ਬਾਅਦ ਹੋਈ ਹੈ।

The post ਪਾਕਿਸਤਾਨ ਦੇ ਗਵਾਦਰ ‘ਚ ਹੋਈ ਗੋਲੀਬਾਰੀ, 7 ਲੋਕਾਂ ਦੀ ਮੌਤ, ਇਕ ਜ਼ਖਮੀ appeared first on Timetv.

Leave a Reply