ਪਾਕਿਸਤਾਨ ਦੇ ਲਾਹੌਰ ‘ਚ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੇ ਕਾਤਲ ਦਾ ਗੋਲੀ ਮਾਰ ਕੇ ਕੀਤਾ ਕਤਲ
By admin / April 14, 2024 / No Comments / World News
ਲਾਹੌਰ : ਪਾਕਿਸਤਾਨ ਦੇ ਲਾਹੌਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਭਾਰਤੀ ਨਾਗਰਿਕ ਸਰਬਜੀਤ ਸਿੰਘ ਦਾ ਕਤਲ ਕਰਨ ਵਾਲੇ ਅੰਡਰਵਰਲਡ ਡਾਨ ਆਮਿਰ ਸਰਫਰਾਜ਼ ਦਾ ਪਾਕਿਸਤਾਨ ਦੀ ਜੇਲ੍ਹ ਵਿਚ ਕਤਲ ਕਰ ਦਿੱਤਾ ਗਿਆ ਹੈ। ਲਾਹੌਰ ਵਿਚ ਅਣਪਛਾਤੇ ਲੋਕਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਘਟਨਾ ਨੂੰ ਉਦੋਂ ਅੰਜਾਮ ਦਿੱਤਾ ਗਿਆ ਜਦੋਂ ਉਹ ਆਪਣੀ ਕਾਰ ਵਿੱਚ ਕਿਤੇ ਜਾ ਰਿਹਾ ਸੀ। ਦੱਸ ਦੇਈਏ ਕਿ ਉਸ ਨੇ ਭਾਰਤੀ ਨਾਗਰਿਕ ਸਰਬਜੀਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿਤਾ ਸੀ। ਉਸ ਨੇ ਸਰਬਜੀਤ ਦਾ ਕਤਲ ਆਈ.ਐਸ.ਆਈ ਦੇ ਨਿਰਦੇਸ਼ਾਂ ‘ਤੇ ਕੀਤਾ ਸੀ।
ਦਰਅਸਲ, ਭਾਰਤੀ ਨਾਗਰਿਕ ਸਰਬਜੀਤ ਸਿੰਘ ਦੀ 2 ਮਈ 2013 ਨੂੰ ਮੌਤ ਹੋ ਗਈ ਸੀ। ਸਾਲ 1991 ਵਿੱਚ ਪਾਕਿਸਤਾਨ ਦੀ ਅਦਾਲਤ ਨੇ ਸਰਬਜੀਤ ਸਿੰਘ ਨੂੰ ਲਾਹੌਰ ਅਤੇ ਫੈਸਲਾਬਾਦ ਵਿੱਚ ਚਾਰ ਬੰਬ ਧਮਾਕਿਆਂ ਦੇ ਦੋਸ਼ ਵਿੱਚ ਸਜ਼ਾ ਸੁਣਾਈ ਸੀ। ਇਨ੍ਹਾਂ ਧਮਾਕਿਆਂ ‘ਚ ਕਰੀਬ 10 ਲੋਕਾਂ ਦੀ ਮੌਤ ਹੋ ਗਈ ਸੀ। ਮਾਰਚ 2006 ਵਿੱਚ, ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਰਬਜੀਤ ਦੀ ਰਹਿਮ ਦੀ ਅਪੀਲ ਨੂੰ ਰੱਦ ਕਰ ਦਿੱਤਾ ਸੀ ਅਤੇ ਉਸ ਨੂੰ ਸੁਣਾਈ ਗਈ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ। ਇਸ ਤੋਂ ਬਾਅਦ ਲਾਹੌਰ ਦੀ ਸੈਂਟਰਲ ਜੇਲ੍ਹ ‘ਚ ਕੁਝ ਕੈਦੀਆਂ ਨੇ ਸਰਬਜੀਤ ‘ਤੇ ਹਮਲਾ ਕਰ ਦਿੱਤਾ ਅਤੇ ਪੰਜ ਦਿਨ ਬਾਅਦ ਉਸ ਦੀ ਹਸਪਤਾਲ ‘ਚ ਮੌਤ ਹੋ ਗਈ।
The post ਪਾਕਿਸਤਾਨ ਦੇ ਲਾਹੌਰ ‘ਚ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੇ ਕਾਤਲ ਦਾ ਗੋਲੀ ਮਾਰ ਕੇ ਕੀਤਾ ਕਤਲ appeared first on Timetv.