ਪਾਕਿਸਤਾਨ ਹਾਈ ਕੋਰਟ ਨੇ ਇਮਰਾਨ ਖਾਨ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫ਼ੈਸਲਾ ਰੱਖਿਆ ਸੁਰੱਖਿਅਤ
By admin / May 15, 2024 / No Comments / Punjabi News
ਇਸਲਾਮਾਬਾਦ : ਪਾਕਿਸਤਾਨ (Pakistan) ਦੀ ਇਕ ਹਾਈ ਕੋਰਟ (High Court) ਨੇ ਬੀਤੇ ਦਿਨ £190 ਮਿਲੀਅਨ ਦੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਇਮਰਾਨ ਖਾਨ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਪਤਨੀ ‘ਤੇ ਇੱਕ ਰੀਅਲ ਅਸਟੇਟ ਵਪਾਰੀ ਤੋਂ ਰਿਸ਼ਵਤ ਵਜੋਂ ਅਰਬਾਂ ਰੁਪਏ ਦੀ ਜ਼ਮੀਨ ਲੈਣ ਦਾ ਦੋਸ਼ ਹੈ।
ਕੌਮੀ ਜਵਾਬਦੇਹੀ ਬਿਊਰੋ ਨੇ ਪਿਛਲੇ ਸਾਲ ਦਸੰਬਰ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਸੰਸਥਾਪਕ ਇਮਰਾਨ ਖ਼ਾਨ, ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਅਤੇ ਹੋਰਾਂ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਸੀ।
ਇਹ ਮਾਮਲਾ ਅਲ ਕਾਦਿਰ ਯੂਨੀਵਰਸਿਟੀ ਟਰੱਸਟ ਦੇ ਨਾਂ ‘ਤੇ ਸੈਂਕੜੇ ਕਨਾਲ ਜ਼ਮੀਨਾਂ ਦੇ ਕਥਿਤ ਐਕਵਾਇਰ ਨਾਲ ਸਬੰਧਤ ਹੈ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ 190 ਮਿਲੀਅਨ ਪੌਂਡ ਦਾ ਨੁਕਸਾਨ ਹੋਇਆ ਹੈ। ਇਸਲਾਮਾਬਾਦ ਹਾਈ ਕੋਰਟ ਦੇ ਦੋ ਮੈਂਬਰੀ ਬੈਂਚ ਨੇ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।