ਜਲੰਧਰ : ਜਲੰਧਰ ਦੇ ਮੁੱਖ ਬੱਸ ਸਟੈਂਡ ਨੇੜੇ ਸਥਿਤ ਮੋਤਾ ਸਿੰਘ ਨਗਰ ਮਾਰਕੀਟ ਦੇ ਨਾਲ ਲੱਗਦੇ ਛੋਟੇ ਪਾਰਕ ਵਿੱਚੋਂ ਇੱਕ ਵਿਅਕਤੀ ਦੀ ਲਾਸ਼ (The Dead Body) ਬਰਾਮਦ ਹੋਈ ਹੈ। ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਸੁਸ਼ੀਲ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਕਤ ਪਾਰਕ ‘ਚ ਸੈਰ ਕਰ ਰਹੇ ਕਿਸੇ ਵਿਅਕਤੀ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਪਾਰਕ ਦੇ ਅੰਦਰ ਇਕ ਵਿਅਕਤੀ ਮ੍ਰਿਤਕ ਹਾਲਤ ‘ਚ ਪਿਆ ਹੈ, ਜਿਸ ‘ਤੇ ਏ.ਐੱਸ.ਆਈ. ਪ੍ਰੇਮ ਸਿੰਘ ਨੇ ਆਪਣੇ ਸਾਥੀ ਕਰਮਚਾਰੀਆਂ ਸਮੇਤ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਬਾਰੇ ਆਸ-ਪਾਸ ਕਈ ਥਾਵਾਂ ਤੋਂ ਪੁੱਛਗਿੱਛ ਕੀਤੀ ਗਈ ਹੈ ਪਰ ਉਸ ਦੀ ਪਛਾਣ ਨਹੀਂ ਹੋ ਸਕੀ ਹੈ।

ਚੌਕੀ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਨੂੰ ਦੇਖ ਕੇ ਲੱਗਦਾ ਸੀ ਕਿ ਉਸ ਦੀ ਮੌਤ ਗਰਮੀ ਕਾਰਨ ਹੋਈ ਹੈ ਪਰ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ।

Leave a Reply