ਅੰਮ੍ਰਿਤਸਰ: ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਅਤੇ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ, ਉੱਥੇ ਹੀ ਲੋਕ ਸਭਾ ਚੋਣਾਂ (The Lok Sabha Elections) ਦੌਰਾਨ ਵੱਡੀਆਂ ਸਿਆਸੀ ਹਸਤੀਆਂ ਵੀ ਇੱਥੇ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ। ਅੱਜ ਕੇਂਦਰੀ ਮੰਤਰੀ ਪਿਊਸ਼ ਗੋਇਲ (Union Minister Piyush Goyal) ਆਪਣੀ ਪਤਨੀ ਅਤੇ ਭਾਜਪਾ ਆਗੂਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਨ ਉਪਰੰਤ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਆਤਮਾ ਨੂੰ ਸ਼ਾਂਤੀ ਮਿਲੀ। ਉਨ੍ਹਾਂ ਕਿਹਾ ਕਿ ਜਦੋਂ ਉਹ ਦਰਬਾਰ ਸਾਹਿਬ ਮੱਥਾ ਟੇਕ ਰਹੇ ਸਨ ਤਾਂ ਉਸ ਸਮੇਂ ਚੱਲ ਰਹੇ ਕੀਰਤਨ ਨੂੰ ਸੁਣ ਕੇ ਉਨ੍ਹਾਂ ਨੂੰ ਜੀਵਨ ਵਿੱਚ ਆਉਣ ਵਾਲੇ ਭਵਿੱਖ ਲਈ ਇੱਕ ਚੰਗਾ ਸੁਨੇਹਾ ਮਿਲਿਆ ਅਤੇ ਉਨ੍ਹਾਂ ਨੇ ਦਰਬਾਰ ਸਾਹਿਬ ਵਿਖੇ 1984 ਦੇ ਮਾਡਲ ਅਕਾਲ ਤਖ਼ਤ ਸਾਹਿਬ ਦੇ ਦਰਸ਼ਨ ਵੀ ਕੀਤੇ।

ਜ਼ਿਕਰਯੋਗ ਹੈ ਕਿ ਅੱਜ ਕੇਂਦਰੀ ਮੰਤਰੀ ਪਿਊਸ਼ ਗੋਇਲ ਅੰਮ੍ਰਿਤਸਰ ਪਹੁੰਚ ਚੁੱਕੇ ਹਨ ਅਤੇ ਅੱਜ ਉਹ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਹੱਕ ਵਿੱਚ ਪ੍ਰੈਸ ਕਾਨਫਰੰਸ ਕਰ ਰਹੇ ਹਨ। ਇਸ ਤੋਂ ਪਹਿਲਾਂ ਉਹ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪੁੱਜੇ ਸਨ।

Leave a Reply