ਹਰਿਆਣਾ: ਹਰਿਆਣਾ ਦੇ ਸਾਬਕਾ ਖੇਡ ਮੰਤਰੀ ਅਤੇ ਪਿਹੋਵਾ ਦੇ ਵਿਧਾਇਕ ਸੰਦੀਪ ਸਿੰਘ (Sports Minister and Pihowa MLA Sandeep Singh) ਦੀ ਮਾਤਾ ਦਾ ਦੇਹਾਂਤ ਹੋ ਗਿਆ ਹੈ। ਸਾਬਕਾ ਮੰਤਰੀ ਦੀ ਮਾਤਾ ਦਲਜੀਤ ਕੌਰ ਦੀ ਸਿਹਤ ਅੱਜ ਸਵੇਰੇ ਅਚਾਨਕ ਵਿਗੜ ਗਈ।

ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਹਸਪਤਾਲ ‘ਚ ਡਾਕਟਰਾਂ ਨੇ ਚੈਕਅੱਪ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਅਨੁਸਾਰ ਦਲਜੀਤ ਕੌਰ ਦੀ ਉਮਰ 62 ਸਾਲ ਸੀ। ਉਹ ਦਿੱਲੀ ਸਥਿਤ ਆਪਣੀ ਰਿਹਾਇਸ਼ ‘ਤੇ ਸਨ।

ਸਵੇਰੇ ਕਰੀਬ ਸਾਢੇ ਅੱਠ ਵਜੇ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਸਸਕਾਰ ਸ਼ਾਹਬਾਦ ਮਾਰਕੰਡਾ ਦੇ ਬਰਾੜਾ ਰੋਡ ‘ਤੇ ਗੁਰਦੁਆਰਾ ਮੰਜੀ ਸਾਹਿਬ ਨੇੜੇ ਸਥਿਤ ਸਵਰਗ ਧਾਮ ਵਿਖੇ ਸ਼ਾਮ 5 ਵਜੇ ਕੀਤਾ ਜਾਵੇਗਾ।

Leave a Reply