ਲੁਧਿਆਣਾ : ਪੀ.ਏ.ਯੂ (PAU) ਦੀ ਗਰਾਊਂਡ ਵਿੱਚ ਅਪਾਹਜ ਬੱਚਿਆਂ ਦਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਦੌਰਾਨ ਐਡਵੋਕੇਟ ਵਰਿੰਦਰ ਸ਼ਰਮਾ, ਐਡਵੋਕੇਟ ਵਿਵੇਕ ਸ਼ਰਮਾ, ਐਡਵੋਕੇਟ ਗੌਰਵ ਸ਼ਰਮਾ, ਐਡਵੋਕੇਟ ਪਾਰਸ ਸ਼ਰਮਾ ਵੀ ਉਚੇਚੇ ਤੌਰ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਐਡਵੋਕੇਟ ਵਰਿੰਦਰ ਸ਼ਰਮਾ ਅਤੇ ਵਿਵੇਕ ਸ਼ਰਮਾ ਨੇ ਅਪਾਹਜ ਬੱਚਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਇਨ੍ਹਾਂ ਬੱਚਿਆਂ ਤੋਂ ਸਿੱਖਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਬੱਚਿਆਂ ਦੀ ਹਿੰਮਤ ਅਤੇ ਖੇਡਣ ਦਾ ਜਜ਼ਬਾ ਹੀ ਉਨ੍ਹਾਂ ਨੂੰ ਜ਼ਿੰਦਗੀ ਜਿਊਣ ਅਤੇ ਮੁਸ਼ਕਿਲਾਂ ਨਾਲ ਲੜਨ ਦੀ ਹਿੰਮਤ ਦਿੰਦਾ ਹੈ। ਇਸ ਤੋਂ ਬਾਅਦ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਮੁਫ਼ਤ ਰਾਸ਼ਨ ਦਿੱਤਾ ਗਿਆ ਅਤੇ ਇਹ ਵੀ ਯਕੀਨੀ ਬਣਾਇਆ ਗਿਆ ਕਿ ਭਵਿੱਖ ਵਿੱਚ ਵੀ ਅਜਿਹੇ ਟੂਰਨਾਮੈਂਟ ਹੁੰਦੇ ਰਹਿਣਗੇ ਅਤੇ ਸਾਡੀ ਜੋ ਵੀ ਸੰਭਵ ਮਦਦ ਹੋ ਸਕੇਗੀ ਅਸੀਂ ਕਰਾਂਗੇ।