ਪੁਲਿਸ ਕਮਿਸ਼ਨਰ ਨੇ ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਸਖ਼ਤ ਕੀਤੇ ਹੁਕਮ ਜਾਰੀ
By admin / April 6, 2024 / No Comments / Punjabi News
ਲੁਧਿਆਣਾ: ਲੁਧਿਆਣਾ ਪੁਲਿਸ ਕਮਿਸ਼ਨਰੇਟ ਤੋਂ ਤਨਖ਼ਾਹ ਲੈ ਕੇ ਦੂਜੇ ਜ਼ਿਲ੍ਹਿਆਂ ਵਿੱਚ ਡਿਊਟੀ ਕਰਨ ਵਾਲੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ (Police Commissioner Kuldeep Singh Chahal) ਨੇ ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਅਜਿਹੇ ਮੁਲਾਜ਼ਮਾਂ ਨੂੰ ਤੁਰੰਤ ਡਿਊਟੀ ’ਤੇ ਵਾਪਸ ਆਉਣ ਲਈ ਕਿਹਾ। ਪ੍ਰਾਪਤ ਜਾਣਕਾਰੀ ਅਨੁਸਾਰ 2 ਦਰਜਨ ਤੋਂ ਵੱਧ ਪੁਲਿਸ ਮੁਲਾਜ਼ਮ ਜਾਂ ਤਾਂ ਸੇਵਾਮੁਕਤ ਅਧਿਕਾਰੀਆਂ ਨਾਲ ਡਿਊਟੀ ਕਰ ਰਹੇ ਹਨ ਅਤੇ ਇਨ੍ਹਾਂ ’ਚੋਂ ਕੁਝ ਅਜਿਹੇ ਵੀ ਹਨ ਜਿਨ੍ਹਾਂ ਦੇ ਜ਼ਿਲ੍ਹੇ ’ਚੋਂ ਤਬਾਦਲੇ ਹੋ ਕੇ ਗੰਨਮੈਨ ਤੇ ਚੌਥਾ ਦਰਜਾ ਮੁਲਾਜ਼ਮ ਵਜੋਂ ਡਿਊਟੀ ਦੇ ਰਹੇ ਹਨ।
ਅਜਿਹੇ ਕਰਮਚਾਰੀਆਂ ਨੂੰ ਜ਼ਿਲੇ ‘ਚ ਡਿਊਟੀ ‘ਤੇ ਵਾਪਸ ਆਉਣ ਦੇ ਆਦੇਸ਼ ਦਿੱਤੇ ਗਏ ਹਨ, ਨਹੀਂ ਤਾਂ ਉਨ੍ਹਾਂ ਨੂੰ ਤਨਖਾਹ ਸੰਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੁਲਿਸ ਅਨੁਸਾਰ ਅਜਿਹੇ ਮੁਲਾਜ਼ਮਾਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਪੁਲਿਸ ਕਮਿਸ਼ਨਰੇਟ ਅਧੀਨ ਆਉਂਦੇ ਮੁਲਾਜ਼ਮਾਂ ਨੂੰ ਪੁਲਿਸ ਹੈੱਡਕੁਆਰਟਰ ਦੇ ਹੁਕਮਾਂ ’ਤੇ ਗੰਨਮੈਨ ਵਜੋਂ ਤਾਇਨਾਤ ਕੀਤਾ ਗਿਆ ਸੀ ਪਰ ਵਿਭਾਗ ਤੋਂ ਮਨਜ਼ੂਰੀ ਲਏ ਬਿਨਾਂ ਕੁਝ ਮੁਲਾਜ਼ਮ ਜ਼ਿਲ੍ਹੇ ਤੋਂ ਬਾਹਰ ਰਹਿ ਕੇ ਡਿਊਟੀ ਨਿਭਾ ਰਹੇ ਹਨ, ਜਦੋਂਕਿ ਉਨ੍ਹਾਂ ਦੀਆਂ ਤਨਖਾਹਾਂ ਲੁਧਿਆਣਾ ਪੁਲਿਸ ਕਮਿਸ਼ਨਰੇਟ ਵੱਲੋਂ ਅਦਾ ਕੀਤੀਆਂ ਜਾ ਰਹੀਆਂ ਹਨ।
ਸੂਤਰਾਂ ਅਨੁਸਾਰ ਕੁਝ ਪੁਲਿਸ ਮੁਲਾਜ਼ਮ ਹੋਰਨਾਂ ਜ਼ਿਲ੍ਹਿਆਂ ਵਿੱਚ ਤਾਇਨਾਤ ਉੱਚ ਅਧਿਕਾਰੀਆਂ ਦੇ ਨਾਲ ਗੰਨਮੈਨ ਵਜੋਂ ਤਾਇਨਾਤ ਹਨ। ਇਨ੍ਹਾਂ ਅਫ਼ਸਰਾਂ ਕੋਲ ਭਾਵੇਂ ਉਸ ਜ਼ਿਲ੍ਹੇ ਵਿੱਚੋਂ ਗੰਨਮੈਨ ਮਿਲੇ ਹੋਣ ਪਰ ਤਬਾਦਲੇ ਤੋਂ ਬਾਅਦ ਵੀ ਉਨ੍ਹਾਂ ਨੂੰ ਆਪਣੇ ਨਿੱਜੀ ਕਾਰਨਾਂ ਕਰਕੇ ਅਫ਼ਸਰਾਂ ਵੱਲੋਂ ਬਖਸ਼ਿਆ ਨਹੀਂ ਗਿਆ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ।