ਗੁਰਦਾਸਪੁਰ : ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 8 ਗ੍ਰਾਮ 16 ਮਿਲੀਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਏ.ਐਸ.ਆਈ ਰਾਮ ਨੇ ਆਪਣੀ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਹਰਦੋਚਨੀ ਆਲੇਚਕ ਬਾਈਪਾਸ ਨੇੜੇ ਸ਼ੱਕ ਦੇ ਆਧਾਰ ‘ਤੇ ਮਨਦੀਪ ਸਿੰਘ ਉਰਫ਼ ਮਿੱਠੂ ਨੂੰ ਗ੍ਰਿਫ਼ਤਾਰ ਕੀਤਾ।
ਇਸ ਦੌਰਾਨ ਵਿਅਕਤੀ ਦੀ ਤਲਾਸ਼ੀ ਲੈਣ ‘ਤੇ ਉਸ ਦੇ ਪਜਾਮੇ ਦੀ ਸੱਜੀ ਜੇਬ ਵਿੱਚੋਂ ਇੱਕ ਮੋਮੀ ਲਿਫਾਫਾ ਮਿਲਿਆ, ਜਿਸ ਵਿੱਚੋਂ 8 ਗ੍ਰਾਮ 16 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
The post ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ appeared first on TimeTv.
Leave a Reply