November 5, 2024

ਪੁਲਿਸ ਨੇ ਟਰੱਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੂੰ ਕੀਤਾ ਗ੍ਰਿਫ਼ਤਾਰ

ਲੁਧਿਆਣਾ : ਪੰਜਾਬ ‘ਚ ਨੈਸ਼ਨਲ ਹਾਈਵੇ ‘ਤੇ ਟਰੱਕ ਅਪਰੇਟਰਾਂ ਵਲੋਂ ਲਗਾਏ ਜਾਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਨੈਸ਼ਨਲ ਹਾਈਵੇਅ ‘ਤੇ ਲੱਗੇ ਜਾਮ ਨੂੰ ਹਟਾ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਜੰਮੂ-ਦਿੱਲੀ ਨੈਸ਼ਨਲ ਹਾਈਵੇ (Jammu-Delhi National Highway) ‘ਤੇ ਜਾਮ ਹਟਾ ਦਿੱਤਾ ਹੈ।

ਟਰੱਕ ਯੂਨੀਅਨ ਦੀ ਅਗਵਾਈ ‘ਚ ਕਿਸਾਨ ਜਲੰਧਰ-ਲੁਧਿਆਣਾ ਵਿਚਕਾਰ ਨੈਸ਼ਨਲ ਹਾਈਵੇ ‘ਤੇ ਫਿਲੌਰ ਦੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਧਰਨੇ ‘ਤੇ ਬੈਠ ਗਏ ਸਨ। ਇਹ ਪ੍ਰਦਰਸ਼ਨ ਸ਼ਾਮ 4 ਵਜੇ ਤੱਕ ਜਾਰੀ ਰਹਿਣਾ ਸੀ। ਧਰਨੇ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ‘ਚ ਪੁਲਿਸ ਫੋਰਸ ਉਥੇ ਪਹੁੰਚ ਗਈ। ਇਸ ਤੋਂ ਬਾਅਦ ਪੁਲਿਸ ਨੇ ਜਾਮ ਖੁਲਵਾਇਆ ਅਤੇ ਟਰੱਕ ਅਪਰੇਟਰਾਂ ਨੂੰ ਇਕ ਪਾਸੇ ਧੱਕ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ।ਫਿਲਹਾਲ ਉਨ੍ਹਾਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਵਾਈ ਜਾ ਰਹੀ ਹੈ। ਆਵਾਜਾਈ ਦੀ ਸਥਿਤੀ ਆਮ ਵਾਂਗ ਹੋ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਆਲ ਟਰੱਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਕਾਰਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਹੈ।

By admin

Related Post

Leave a Reply