ਹਰਿਆਣਾ : ਹਰਿਆਣਾ ‘ਚ ਇੰਡੀਅਨ ਨੈਸ਼ਨਲ ਲੋਕ ਦਲ ਦੇ ਪ੍ਰਧਾਨ ਨਫੇ ਸਿੰਘ ਰਾਠੀ (Nafe Singh Rathi) ਦੇ ਕਤਲ ਮਾਮਲੇ ‘ਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ‘ਚ ਪੁਲਿਸ ਨੇ ਸਾਬਕਾ ਵਿਧਾਇਕ ਨਰੇਸ਼ ਕੌਸ਼ਿਕ (Former MLA Naresh Kaushik) ਸਮੇਤ 7 ਲੋਕਾਂ ‘ਤੇ ਮਾਮਲਾ ਦਰਜ ਕਰ ਲਿਆ ਹੈ। ਸਾਰਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸਦੇ ਨਾਲ ਹੀ ਪੰਜ ਹੋਰਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ।

ਦੱਸ ਦੇਈਏ ਕਿ ਬੀਤੇ ਦਿਨ ਨਫੇ ਸਿੰਘ ਅਤੇ ਇੱਕ ਹੋਰ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਕਾਰਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਵਿਰੋਧੀ ਧਿਰ ਹਰਿਆਣਾ ਸਰਕਾਰ ‘ਤੇ ਲਗਾਤਾਰ ਹਮਲੇ ਕਰ ਰਹੀ ਹੈ।

ਜਾਣੋ ਵਿਜ ਨੇ ਕੀ ਕਿਹਾ
ਨਫੇ ਸਿੰਘ ਰਾਠੀ ਦੇ ਕਤਲ ‘ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਵੀ ਬਿਆਨ ਦਿੱਤਾ ਹੈ। ਵਿਜ ਨੇ ਕਿਹਾ ਕਿ ਉਨ੍ਹਾਂ ਨੂੰ ਬੇਹੱਦ ਅਫਸੋਸ ਹੈ। ਉਹ ਉਨ੍ਹਾਂ ਨਾਲ ਵਿਧਾਇਕ ਵੀ ਰਹਿ ਚੁੱਕੇ ਹਨ। ਵਿਜ ਨੇ ਕਿਹਾ ਕਿ ਉਨ੍ਹਾਂ ਨੇ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਨੂੰ ਆਦੇਸ਼ ਦਿੱਤੇ ਹਨ।

Leave a Reply