ਪਟਨਾ: ਪਟਨਾ ਯੂਨੀਵਰਸਿਟੀ (Patna University) ਦੇ ਲਾਅ ਕਾਲਜ ਕੈਂਪਸ (The Law College campus) ਵਿੱਚ ਕੁਝ ਅਣਪਛਾਤੇ ਹਮਲਾਵਰਾਂ ਨੇ ਅੰਤਿਮ ਸਾਲ ਦੇ ਗ੍ਰੈਜੂਏਸ਼ਨ ਦੇ ਵਿਦਿਆਰਥੀ ਦੀ ਬੀਤੇ ਦਿਨ ਕਥਿਤ ਤੌਰ ‘ਤੇ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਚੰਨਣ ਕੁਮਾਰ ਨਾਮਕ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਹੋਰ ਦੋਸ਼ੀਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਮ੍ਰਿਤਕ ਦੀ ਪਛਾਣ ਹਰਸ਼ ਰਾਜ (22) ਵਜੋਂ ਹੋਈ ਹੈ, ਜੋ ਪਟਨਾ ਯੂਨੀਵਰਸਿਟੀ ਦੇ ਬੀ.ਐਨ ਕਾਲਜ ਦੇ ਫਾਈਨਲ ਈਅਰ ਦਾ ਵਿਦਿਆਰਥੀ ਸੀ। ਪੁਲਿਸ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਰਾਜ ਦੁਪਹਿਰ ਵੇਲੇ ਪ੍ਰੀਖਿਆ ਦੇ ਕੇ ਬਾਹਰ ਆ ਰਿਹਾ ਸੀ। ਸੂਚਨਾ ਮਿਲੀ ਸੀ ਕਿ ਸੁਲਤਾਨਗੰਜ ਥਾਣਾ ਖੇਤਰ ਦੇ ਲਾਅ ਕਾਲਜ ਕੈਂਪਸ ‘ਚ ਗ੍ਰੈਜੂਏਸ਼ਨ ਦੀ ਪ੍ਰੀਖਿਆ ਦੇਣ ਗਏ ਇਕ ਵਿਦਿਆਰਥੀ ਦੀ ਕੁਝ ਅਣਪਛਾਤੇ ਲੋਕਾਂ ਨੇ ਕੁੱਟਮਾਰ ਕਰ ਕੇ ਜ਼ਖਮੀ ਕਰ ਦਿੱਤਾ। ਪਟਨਾ ਪੁਲਿਸ ਨੇ ਇਕ ਬਿਆਨ ‘ਚ ਕਿਹਾ ਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪੀੜਤ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ, “ਦੋਸ਼ੀ ਨੇ ਮਾਸਕ ਪਹਿਨੇ ਹੋਏ ਸਨ।” ਚਸ਼ਮਦੀਦਾਂ ਮੁਤਾਬਕ ਜਦੋਂ ਪੀੜਤ ਪ੍ਰੀਖਿਆ ਰੂਮ ਤੋਂ ਬਾਹਰ ਆ ਪੁਲਿਸ ਤਾਂ ਦੋਸ਼ੀਆਂ ਨੇ ਪੀੜਤ ‘ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

Leave a Reply