ਲੁਧਿਆਣਾ : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਇਕ ਵਾਰ ਫਿਰ ਸਰਕਾਰ ਅਤੇ ਪੁਲਿਸ ਨੂੰ ਲੈ ਕੇ ਵਿਵਾਦ ‘ਚ ਘਿਰ ਗਏ ਹਨ। ਦਰਅਸਲ, ਪੁਲਿਸ ਨੇ ਰਵਨੀਤ ਬਿੱਟੂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਪੂਰੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ। ਦਰਅਸਲ ਕੁਝ ਦਿਨ ਪਹਿਲਾਂ ਨਗਰ ਨਿਗਮ ਦਫ਼ਤਰ ਵਿੱਚ ਤਾਲਾ ਲਗਾਉਣ ਦੇ ਦੋਸ਼ ‘ਚ ਰਵਨੀਤ ਬਿੱਟੂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤਾ ਗਿਆ ਸੀ।
ਇਸ ਦੇ ਵਿਰੋਧ ਵਿੱਚ ਬਿੱਟੂ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਵਿੱਚ ਪ੍ਰਦਰਸ਼ਨ ਕਰਦਿਆਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਭਾਵੇਂ ਰਵਨੀਤ ਬਿੱਟੂ ਨੂੰ ਜ਼ਮਾਨਤ ਮਿਲ ਗਈ ਸੀ ਪਰ ਉਨ੍ਹਾਂ ਨੇ ਕਿਹਾ ਸੀ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਹੋਰ ਸਰਕਾਰੀ ਦਫ਼ਤਰਾਂ ਨੂੰ ਤਾਲੇ ਲਾਉਣਗੇ। ਇਸ ਦੌਰਾਨ ਬਿੱਟੂ ਇੱਕ ਕਮਿਊਨਿਟੀ ਸੈਂਟਰ ਦਾ ਉਦਘਾਟਨ ਕਰਨ ਦੀ ਤਿਆਰੀ ਕਰ ਰਹੇ ਸਨ ਪਰ ਪੁਲਿਸ ਵੱਲੋਂ ਰਵਨੀਤ ਬਿੱਟੂ ਨੂੰ ਘਰ ਵਿੱਚ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੇ ਘਰ ਦਾ ਗੇਟ ਬੰਦ ਕਰਕੇ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਨੂੰ ਕਮਿਊਨਿਟੀ ਸੈਂਟਰ ਦਾ ਉਦਘਾਟਨ ਕਰਨ ਤੋਂ ਰੋਕਣ ਲਈ ਪੁਲਿਸ ਨੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਰਵਨੀਤ ਬਿੱਟੂ ਨੂੰ ਨਜ਼ਰਬੰਦ ਕੀਤਾ ਗਿਆ ਸੀ। ਉਨ੍ਹਾਂ ਦੇ ਘਰ ਦੇ ਬਾਹਰ ਵੱਡੀ ਗਿਣਤੀ ‘ਚ ਸੁਰੱਖਿਆ ਲਈ ਪੁਲਿਸ ਤਾਇਨਾਤ ਸੀ। ਦੱਸ ਦੇਈਏ ਕਿ ਰਵਨੀਤ ਸਿੰਘ ਬਿੱਟੂ ਦੇ ਨਾਲ ਹੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੂੰ ਵੀ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।